ਰੂਪਨਗਰ ਦੇ ਸਮੂਹ ਸੇਵਾ ਕੇਂਦਰਾਂ ’ਚ ਸ਼ਨਿੱਚਰਵਾਰ ਨੂੰ ਛੁੱਟੀ
05:05 AM Jan 11, 2025 IST
ਜਗਮੋਹਨ ਸਿੰਘ
ਰੂਪਨਗਰ, 10 ਜਨਵਰੀ
ਜ਼ਿਲ੍ਹਾ ਆਈਟੀ ਮੈਨੇਜਰ ਸ਼੍ਰੀਮਤੀ ਮੋਨਿਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ ਅੱਜ 11 ਜਨਵਰੀ ਦਿਨ ਸ਼ਨਿਚਰਵਾਰ ਨੂੰ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਇੱਕ ਦਿਨ ਦੀ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਸੁਖਮਨੀ ਸਾਹਿਬ ਦਾ ਪਾਠ ਹੋਣ ਕਾਰਨ ਸੇਵਾ ਕੇਂਦਰਾਂ ਵਿੱਚ ਜਨਤਕ ਸੇਵਾਵਾਂ ਬੰਦ ਰਹਿਣਗੀਆਂ ਅਤੇ ਜ਼ਿਲ੍ਹਾ ਵਾਸੀ ਆਪਣੇ ਕੰਮ-ਕਾਜ ਸਬੰਧੀ ਅਗਲੇ ਦਿਨ ਤੋਂ ਆਮ ਦਿਨ ਵਾਂਗ ਸੇਵਾਵਾਂ ਲੈ ਸਕਣਗੇ।
Advertisement
Advertisement