ਰੇਨਬੋ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ
06:23 AM Apr 06, 2025 IST
ਜਲੰਧਰ: ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਇਸ ਵਿੱਚ ਰੇਨਬੋ ਪਬਲਿਕ ਸਕੂਲ ਸਤੋਵਾਲੀ (ਆਦਮਪੁਰ) ਦਾ ਨਤੀਜਾ ਸੌਂ ਫ਼ੀਸਦੀ ਰਿਹਾ। ਪ੍ਰਿੰਸੀਪਲ ਜੋਧ ਸਿੰਘ ਡੋਗਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 38 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿੱਚ 33 ਵਿਦਿਆਰਥੀ ਪਹਿਲਾ ਤੇ 5 ਵਿਦਿਆਰਥੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ। ਜਮਾਤ ਵਿੱਚੋਂ ਰੁਦਰਾਕਸ਼ ਸਲੋਤਾ ਨੇ 92.1% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਿਮਰਨਜੀਤ ਕੌਰ ਨੇ 91.5% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਜਸਵਿੰਦਰ ਕੌਰ ਨੇ 91.3% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਹਰਨੂਰ ਕੁਮਾਰ ਨੇ 86% ਅੰਕ ਹਾਸਲ ਕਰਕੇ ਚੌਥਾ ਸਥਾਨ, ਵੰਸ਼ ਮੇਹਰਾ ਨੇ 85.5% ਅੰਕ ਹਾਸਲ ਕਰਕੇ ਪੰਜਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ -ਪਿਤਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਅਨਿਲ ਕੁਮਾਰ ਸ਼ਰਮਾ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement