ਨਿੱਜੀ ਪੱਤਰ ਪ੍ਰੇਰਕਖੰਨਾ, 26 ਦਸੰਬਰਇਥੋਂ ਦੇ ਲਲਹੇੜੀ ਰੋਡ ਪੁਲ ਹੇਠਾਂ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ (65) ਵਾਸੀ ਜਗਤ ਕਲੋਨੀ ਖੰਨਾ ਵਜੋਂ ਹੋਈ ਹੈ। ਇਸ ਸਬੰਧੀ ਰੇਲਵੇ ਪੁਲੀਸ ਜੀਆਰਪੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਬਜ਼ੁਰਗ ਲਲਹੇੜੀ ਪੁਲ ਹੇਠਾਂ ਲਾਈਨ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ। ਇਸ ਮਗਰੋਂ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾਉਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਹੈ।