ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਅਧਿਆਪਕ ਦੀ ਮੌਤ
05:51 AM May 10, 2025 IST
ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 9 ਮਈ
ਇਥੇ ਰੇਲਵੇ ਫਾਟਕ ਕੋਲ ਵੀਰਵਾਰ ਸ਼ਾਮ ਨੂੰ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਚੌਕੀ ਗੋਨਿਆਣਾ ਮੰਡੀ ਦੇ ਇੰਚਾਰਜ ਜਸਵਿੰਦਰ ਸਿੰਘ ਟੀਮ ਵੱਲੋਂ ਜੀਆਰਪੀ ਪੁਲੀਸ ਦੀ ਨਿਗਰਾਨੀ ਹੇਠ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ। ਚੜ੍ਹਦੀਕਲਾ ਵੈਲਫੇਅਰ ਸੇਵਾ ਸੁਸਾਇਟੀ ਗੰਗਸਰ ਜੈਤੋ ਦੇ ਵਾਲੰਟੀਅਰਾਂ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਗੁਲਾਬ ਸਿੰਘ (45) ਪੁੱਤਰ ਤਾਰਾ ਸਿੰਘ ਵਾਸੀ ਕੋਠੇ ਨੱਥਾ ਸਿੰਘ ਵਾਲਾ (ਬਠਿੰਡਾ) ਵਜੋਂ ਹੋਈ ਹੈ। ਗੁਲਾਬ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿੱਚ ਬਤੌਰ ਅਧਿਆਪਕ ਸੇਵਾ ਨਿਭਾ ਰਿਹਾ ਸੀ। ਪੁਲੀਸ ਅਨੁਸਾਰ ਗੁਲਾਬ ਸਿੰਘ ਡੀਐਮਯੂ ਰੇਲਗੱਡੀ ਦੀ ਲਿਪੇਟ ’ਚ ਆ ਗਿਆ। ਪੁਲੀਸ ਨੇ ਕਾਰਵਾਈ ਕਰਨ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
Advertisement
Advertisement
Advertisement