ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਵੇ ਨੇ 3.32 ਕਰੋੜ ਜੁਰਮਾਨਾ ਵਸੂਲਿਆ

05:00 AM May 07, 2025 IST
featuredImage featuredImage

ਹਤਿੰਦਰ ਮਹਿਤਾ
ਜਲੰਧਰ, 6 ਮਈ
ਯਾਤਰੀਆਂ ਨੂੰ ਰੇਲਗੱਡੀਆਂ ਵਿੱਚ ਬਿਨਾਂ ਟਿਕਟ ਯਾਤਰਾ ਕਰਨ ਤੋਂ ਰੋਕਣ ਲਈ, ਫਿਰੋਜ਼ਪੁਰ ਡਿਵੀਜ਼ਨ ਰੇਲਵੇ ਵੱਲੋਂ ਅਪਰੈਲ ਮਹੀਨੇ ਵਿੱਚ ਵੱਡੀ ਗਿਣਤੀ ਵਿੱਚ ਯਾਤਰੀਆਂ ਨੂੰ ਫੜਿਆ ਗਿਆ ਅਤੇ ਉਨ੍ਹਾਂ ’ਤੇ ਭਾਰੀ ਜੁਰਮਾਨੇ ਲਗਾਏ ਗਏ। ਫਿਰੋਜ਼ਪੁਰ ਡਿਵੀਜ਼ਨ ਵਿੱਚ ਟਿਕਟ ਚੈਕਿੰਗ ਸਟਾਫ ਨੇ ਅਪਰੈਲ ਮਹੀਨੇ ਵਿੱਚ ਬਿਨਾਂ ਟਿਕਟ ਯਾਤਰਾ ਕਰਦੇ 33,439 ਯਾਤਰੀਆਂ ਨੂੰ ਫੜਿਆ। ਇਨ੍ਹਾਂ ਯਾਤਰੀਆਂ ਤੋਂ ਲਗਭਗ 3.32 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਗੰਦਗੀ ਫੈਲਾਉਣ ਵਾਲੇ ਯਾਤਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ। ਇਸ ਦੌਰਾਨ ਫਿਰੋਜ਼ਪੁਰ ਡਿਵੀਜ਼ਨ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਥਾਵਾਂ ’ਤੇ ਲੋਕਾਂ ਨੂੰ ਯਾਤਰਾ ਬਾਰੇ ਜਾਗਰੂਕ ਕੀਤਾ ਤਾਂ ਜੋ ਲੋਕ ਆਸਾਨੀ ਨਾਲ ਟਿਕਟਾਂ ਪ੍ਰਾਪਤ ਕਰ ਸਕਣ। ਅਧਿਕਾਰੀਆਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਯਾਤਰੀਆਂ ਦੀ ਵਧਦੀ ਭੀੜ ਨੂੰ ਧਿਆਨ ਵਿੱਚ ਰੱਖਦੇ ਹੋਏ, ਇੱਕ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 21 ਮਈ ਤੱਕ ਜਾਰੀ ਰਹੇਗੀ। ਇਸ ਦੌਰਾਨ ਡਿਵੀਜ਼ਨ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਸਫਾਈ ਬਣਾਈ ਰੱਖਣ ਲਈ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਸ ਤਹਿਤ ਪ੍ਰੈਲ ਮਹੀਨੇ ਵਿੱਚ, ਸਟੇਸ਼ਨ ਪਰਿਸਰ ਵਿੱਚ ਕੂੜਾ ਸੁੱਟਣ (ਕਚਰਾ ਵਿਰੋਧੀ ਐਕਟ ਦੇ ਤਹਿਤ) ਲਈ 319 ਯਾਤਰੀਆਂ ਤੋਂ 54 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ। ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ, ਤਾਂ ਜੋ ਪੈਸੇ ਖਰਚ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement