ਰੇਲਵੇ ਵਿਭਾਗ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ
05:39 AM Dec 01, 2024 IST
ਪੱਤਰ ਪ੍ਰੇਰਕਗੁਰੂਸਰ ਸੁਧਾਰ, ਮੁੱਲਾਂਪੁਰ, 30 ਨਵੰਬਰ
Advertisement
ਮਾਡਲ ਥਾਣਾ ਦਾਖਾ ਦੀ ਪੁਲੀਸ ਨੇ ਪਿੰਡ ਦਾਖਾ ਦੀ ਰਹਿਣ ਵਾਲੀ ਅੰਮ੍ਰਿਤਪਾਲ ਕੌਰ ਨੂੰ ਧੋਖਾਧੜੀ ਦੇ ਮਾਮਲੇ ਵਿੱਚ ਨਾਮਜ਼ਦ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਤਰਸੇਮ ਸਿੰਘ ਅਨੁਸਾਰ ਸੁਖਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਲਖਨਾ ਤਪਾ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਵਿੱਚ ਦੋਸ਼ਾਂ ਦੀ ਪੁਸ਼ਟੀ ਹੋਣ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਿੰਡ ਦਾਖਾ ਵਾਸੀ ਅੰਮ੍ਰਿਤਪਾਲ ਕੌਰ ਨੇ ਉਸ ਦੀ ਪਤਨੀ ਵੀਰਪਾਲ ਕੌਰ ਨੂੰ ਰੇਲਵੇ ਵਿੱਚ ਭਰਤੀ ਕਰਾਉਣ ਦਾ ਵਾਅਦਾ ਕਰਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਅਫ਼ਸਰ ਤਰਸੇਮ ਸਿੰਘ ਅਨੁਸਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ।
Advertisement
Advertisement