ਰੇਲਵੇ ਸਟੇਸ਼ਨ ’ਤੇ ਜਲ ਸੇਵਾ ਦੀ ਸ਼ੁਰੂਆਤ
05:56 AM May 06, 2025 IST
ਰਾਜਪੁਰਾ: ਰਾਜਪੁਰਾ ਰੇਲਵੇ ਸਟੇਸ਼ਨ ’ਤੇ ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੁਸਾਇਟੀ ਦੇ ਪ੍ਰਧਾਨ ਮੁੱਖ ਸੇਵਾਦਾਰ ਦਾਤਾਰ ਸਿੰਘ ਭਾਟੀਆ ਵੱਲੋਂ ਸੁਸਾਇਟੀ ਦੀ 25ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਸੰਸਥਾ ਦੇ ਮੈਂਬਰਾਂ ਦੇ ਸਹਿਯੋਗ ਦੇ ਨਾਲ ਮੁਫ਼ਤ ਜਲ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਸੰਸਥਾ ਦੇ ਮੁਖੀ ਦਾਤਾਰ ਸਿੰਘ ਭਾਟੀਆ ਨੇ ਦੱਸਿਆ ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੁਸਾਇਟੀ ਦੀ 25ਵੀਂ ਵਰ੍ਹੇਗੰਢ ਹੈ ਅਤੇ ਉਨ੍ਹਾਂ ਵੱਲੋਂ ਆਪਣੀ ਟੀਮ ਦੇ ਨਾਲ ਅੱਜ ਮੁਫ਼ਤ ਜਲ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਲਗਾਤਾਰ ਸਤੰਬਰ 2025 ਤੱਕ ਜਾਰੀ ਰਹੇਗੀ। ਇਸ ਮੌਕੇ ਖੁਸ਼ਬਖਤ ਸਿੰਘ ਗੁਰਾਇਆ, ਗੁਰਦੇਵ ਸਿੰਘ ਢਿੱਲੋਂ, ਤੇਜਿੰਦਰ ਸਿੰਘ ਮੋਹੀ, ਜਰਨੈਲ ਸਿੰਘ ਤੇ ਦਰਸ਼ਨ ਸਿੰਘ ਵੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement