ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਜਲ ਸੇਵਾ ਸ਼ੁਰੂ
06:53 AM May 12, 2025 IST
ਫਗਵਾੜਾ: ਇਥੋਂ ਦੇ ਰੇਲਵੇ ਸਟੇਸ਼ਨ ’ਤੇ ਜਨਤਾ ਸੇਵਾ ਸੰਮਤੀ ਵਲੋਂ ਯਾਤਰੀਆਂ ਲਈ ਜਲ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਜੋ ਪਿਛਲੇ ਕਈ ਸਾਲਾ ਤੋਂ ਲਗਾਤਾਰ ਚੱਲ ਰਹੀ ਹੈ ਇਸ ਦਾ ਰਸਮੀ ਉਦਘਾਟਨ ਅੱਜ ਹਿੰਦ ਸਮਾਗਮ ਸਮੂਹ ਦੇ ਮੁੱਖ ਸੰਪਾਦਕ ਵਿਜੈ ਚੌਪੜਾ ਨੇ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀ ਚੋਪੜਾ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸੰਸਥਾ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਜੋ ਲੰਬੇ ਸਮੇਂ ਤੋਂ ਗਰਮੀਆਂ ਦੇ ਮੌਸਮ ਦੌਰਾਨ ਰੇਲ ਯਾਤਰੀਆਂ ਨੂੰ ਠੰਡਾ ਪਾਣੀ ਪਿਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੀਆਂ ਸੰਸਥਾਵਾ ਦਾ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। -ਪੱਤਰ ਪ੍ਰੇਰਕ
Advertisement
Advertisement