ਰੈਡੀਮੇਡ ਕੱਪੜੇ ਦੀ ਦੁਕਾਨ ਦਾ ਸ਼਼ਟਰ ਤੋੜ ਕੇ ਚੋਰੀ
05:45 AM Feb 03, 2025 IST
ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 2 ਫ਼ਰਵਰੀ
ਇੱਥੇ ਗੁਲਾਬੀ ਮਾਰਕੀਟ ਵਿੱਚ ਬੀਤੀ ਰਾਤ ਇੱਕ ਰੈਡੀਮੇਡ ਕੱਪੜੇ ਦੀ ਦੁਕਾਨ ’ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਘਟਨਾ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਅੱਜ ਤੜਕਸਾਰ ਤਿੰਨ ਵਜੇ ਦੇ ਕਰੀਬ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ’ਚ ਦਾਖ਼ਲ ਹੋਏ ਅਤੇ ਦੁਕਾਨ ’ਚੋਂ ਇਕ ਆਈ ਫੋਨ, ਗੱਲੇ ਵਿੱਚ ਪਈ ਨਗਦੀ ਅਤੇ 20 ਹਜ਼ਾਰ ਰੁਪਏ ਦੀ ਕੀਮਤ ਦੇ ਕੱਪੜੇ ਚੋਰੀ ਕਰ ਲਏ। ਇਸ ਘਟਨਾ ਸਬੰਧੀ ਥਾਣਾ ਮੁਖੀ ਇਕਬਾਲ ਹੁਸੈਨ ਨੇ ਅਣਜਾਣਤਾ ਪ੍ਰਗਟ ਕੀਤੀ ਪਰ ਉਨ੍ਹਾਂ ਕਿਹਾ ਕਿ ਉਹ ਮੌਕਾ ਦੇਖਣ ਜਾਂ ਰਹੇ ਹਨ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement