ਰੈੱਡ ਕਰਾਸ ਦਿਵਸ ਮਨਾਇਆ
05:12 AM May 10, 2025 IST
ਸੰਗਰੂਰ: ਰੈੱਡ ਕਰਾਸ ਨਸ਼ਾ ਛੁਡਾਊ ਹਸਪਤਾਲ ਸੰਗਰੂਰ ਵਿਖੇ ਰੈੱਡ ਕਰਾਸ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਾਜੈਕਟ ਡਾਇਰੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਵਿਸ਼ਵ ਰੈੱਡ ਕਰਾਸ ਦਿਵਸ ਰੈੱਡ ਕਰਾਸ ਦੇ ਸੰਸਥਾਪਕ ਤੇ 1901 ਦੇ ਨੋਬਲ ਪੁਰਸਕਾਰ ਜੇਤੂ ਸਰ ਹੈਨਰੀ ਡਿਊਨਾ ਦੇ ਜਨਮ ਦਿਨ ਅਤੇ ਉਨ੍ਹਾਂ ਨੂੰ ਯਾਦ ਕਰਦਿਆਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਅੰਤਰਰਾਸ਼ਟਰੀ ਰੈੱਡ ਕਰਾਸ ਅਤੇ ਰੈੱਡ ਕ੍ਰੀਸੈਂਟ ਅੰਦੋਲਨ ਦੇ ਸਿਧਾਂਤਾਂ ਨੂੰ ਯਾਦ ਕਰਨ, ਬੇਸਹਾਰਾ, ਜ਼ਖਮੀ ਸੈਨਿਕਾਂ ਅਤੇ ਨਾਗਰਿਕਾਂ ਦੀ ਰੱਖਿਆ ਕਰਨਾ ਹੈ। ਇਸ ਮੌਕੇ ਕਾਊਂਸਲਰ ਪਰਮਜੀਤ ਸਿੰਘ, ਸਟਾਫ ਨਰਸ ਸ਼ਮਿੰਦਰਪਾਲ ਕੌਰ, ਅਕਾਊਂਟੈਂਟ ਸਿਮਰਨਪ੍ਰੀਤ ਕੌਰ, ਵਾਰਡ ਬੁਆਏ ਸ਼ੰਕਰ ਸਿੰਘ, ਸ਼ੋਸ਼ਲ ਵਰਕਰ ਨਾਇਬ ਸਿੰਘ, ਸਟਾਫ ਨਰਸ ਗੁਰਦੀਪ ਸਿੰਘ, ਨਿਰਭੈ ਸਿੰਘ, ਪੀਅਰ ਐਜੂਕੇਟਰ ਜੱਗਾ ਸਿੰਘ ਤੇ ਜਗਦੇਵ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement