ਰੈੱਡ ਕਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ
07:56 AM May 09, 2025 IST
ਐੱਸ.ਏ.ਐੱਸ. ਨਗਰ (ਮੁਹਾਲੀ): ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਚੇਅਰਮੈਨ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਿਸ਼ਵਾਸ ਫਾਊਂਡੇਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਸੈਕਟਰ-76 ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅੰਕਿਤਾ ਕਾਂਸਲ ਨੇ ਕੀਤਾ। ਕੈਂਪ ਵਿੱਚ 6 ਔਰਤਾਂ ਸਮੇਤ ਵੱਖ-ਵੱਖ ਵਿਭਾਗਾਂ ਦੇ 72 ਮੁਲਾਜ਼ਮਾਂ ਅਤੇ ਵਲੰਟੀਅਰਾਂ ਨੇ ਖੂਨਦਾਨ ਕੀਤਾ। ਡੇਅਰੀ ਵਿਕਾਸ ਵਿਭਾਗ ਦੇ ਕਰਮਚਾਰੀ ਮਨਦੀਪ ਸਿੰਘ ਨੇ 49ਵੀਂ ਵਾਰ ਖੂਨਦਾਨ ਕੀਤਾ। ਸ੍ਰੀਮਤੀ ਅੰਕਿਤਾ ਕਾਂਸਲ ਨੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਅਤੇ ਵਿਸ਼ਵਾਸ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੂਨਦਾਨੀ ਔਰਤਾਂ ਦੀ ਹੌਸਲਾ ਅਫ਼ਜਾਈ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement