ਰੋਇਲ ਕਾਲਜ ਵਿੱਚ ਮਾਂ ਦਿਵਸ ਮਨਾਇਆ
04:55 AM May 11, 2025 IST
ਪੱਤਰ ਪ੍ਰੇਰਕ
Advertisement
ਮਾਨਸਾ, 10 ਮਈ
ਦਿ ਰੋਇਲ ਕਾਲਜ ਆਫ਼ ਨਰਸਿੰਗ, ਬੋੜਾਵਾਲ ਵਿੱਚ ਮਾਂ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ, ਭਾਸ਼ਣ ਅਤੇ ਗੀਤ ਗਾ ਕੇ ਮਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਮਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮਾਂ ਭਾਵੇਂ ਛੋਟਾ ਜਿਹਾ ਸ਼ਬਦ ਹੈ, ਪਰ ਇਸ ਦੀ ਮਹਿਮਾ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਸ਼ਬਦ ਹੈ, ਜਿਸ ਵਿੱਚ ਇੱਕ ਬੱਚੇ ਦੀ ਪੂਰੀ ਦੁਨੀਆ ਸਮਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਦੀ ਦੁਨੀਆ ਮਾਂ ਤੋਂ ਸ਼ੁਰੂ ਹੁੰਦੀ ਹੈ।
Advertisement
Advertisement