ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
05:57 AM May 25, 2025 IST
ਲਾਲੜੂ (ਸਰਬਜੀਤ ਸਿੰਘ ਭੱਟੀ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਵਿੱਢੀ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲਾਲੜੂ ਸਰਕਲ ਦੇ ਚਾਰ ਪਿੰਡਾਂ ਦੇ ਸਕੂਲਾਂ ਵਿੱਚ 74.61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਅਰਪਣ ਕੀਤੇ ਗਏ। ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਪਿੰਡ ਡਹਿਰ ਵਿੱਚ 33.46 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਗਰਾ ਵਿੱਚ 20.39 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ , ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜਲਾਲਪੁਰ ਵਿੱਚ 11.21 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ ਅਤੇ ਇਸ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੈਹਲੀ ਵਿੱਚ 9.55 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ ਅਤੇ ਪ੍ਰਮੋਦ ਰਾਣਾ ਫ਼ੌਜੀ ਸਣੇ ਸਕੂਲਾਂ ਦੇ ਅਧਿਆਪਕ, ਵਿਦਿਆਰਥੀ, ਮਾਪੇ, ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।
Advertisement
Advertisement