ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
05:59 AM May 29, 2025 IST
ਸਰਬਜੀਤ ਸਿੰਘ ਭੱਟੀ
ਲਾਲੜੂ, 28 ਮਈ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 68.29 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਸ੍ਰੀ ਰੰਧਾਵਾ ਨੇ ਕਿਹਾ ਕਿ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ-ਨਵੇਂ ਕਮਰੇ, ਸਮਾਰਟ ਕਲਾਸ ਰੂਮ, ਕੰਪਿਊਟਰ ਤੇ ਸਾਇੰਸ ਲੈਬ ਤੇ ਖੇਡ ਦੇ ਮੈਦਾਨ ਤੇ ਬੱਚਿਆਂ ਦੇ ਚਿਹਰਿਆਂ ’ਤੇ ਆਈ ਮੁਸਕਾਨ ਦੇਖਦੇ ਹਨ ਤਾਂ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਹੁੰਦੀ ਹੈ। ਇਸ ਮੌਕੇ ਅਧਿਆਪਕ, ਪਤਵੰਤੇ ਤੇ ‘ਆਪ’ ਦੀ ਟੀਮ ਮੌਜੂਦ ਰਹੀ।
Advertisement
Advertisement