ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਧਾਵਾ ਵੱਲੋਂ ਹਲਕਾ ਭੋਆ ਦੇ ਸਰਹੱਦੀ ਖੇਤਰ ਦਾ ਦੌਰਾ

05:23 AM May 11, 2025 IST
featuredImage featuredImage
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਰਹੱਦੀ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

ਐੱਨਪੀ ਧਵਨ
ਪਠਾਨਕੋਟ, 10 ਮਈ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਗੁਰਦਾਸਪੁਰ ਦੇ ਵਿਧਾਇਕ ਵਰਿੰਦਰਮੀਤ ਸਿੰਘ ਪਾਹੜਾ ਨੂੰ ਨਾਲ ਲੈ ਕੇ ਅੱਜ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦਾ ਹਾਲਚਾਲ ਜਾਣਿਆ। ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜੰਗ ਪਹਿਲੀ ਵਾਰ ਨਹੀਂ ਹੋਈ, ਇਸ ਤੋਂ ਪਹਿਲਾਂ ਵੀ ਜੰਗ ਹੁੰਦੀ ਆਈ ਹੈ। ਪਹਿਲੀਆਂ ਜੰਗਾਂ ਵਿੱਚ ਅਤੇ ਹੁਣ ਦੀ ਜੰਗ ਵਿੱਚ ਬਹੁਤ ਅੰਤਰ ਹੈ। ਇਸ ਕਰਕੇ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾਂ ਹੀ ਅਤਿਵਾਦ ਦਾ ਸਹਾਰਾ ਲੈ ਕੇ ਭਾਰਤ ਨਾਲ ਆਪਣੀ ਦੁਸ਼ਮਣੀ ਕੱਢਦਾ ਆ ਰਿਹਾ ਹੈ। ਪਰ ਹੁਣ ਭਾਰਤ ਅਪਰੇਸ਼ਨ ਸਿੰਧੂਰ ਤਹਿਤ ਪਹਿਲਗਾਮ ਵਿੱਚ ਅਤਿਵਾਦੀਆਂ ਦੇ ਹੱਥੋਂ ਮਾਰੇ ਗਏ ਨਿਰਦੋਸ਼ਾਂ ਦਾ ਬਦਲਾ ਲੈ ਲਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਕਿਸੇ ਵੀ ਹਾਲਤ ਵਿੱਚ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਖੇਤਰ ਅੰਦਰ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਆਪਣੇ ਹਲਕੇ ਦੇ ਲੋਕਾਂ ਨਾਲ ਦਿਨ-ਰਾਤ ਸੇਵਾ ਲਈ ਹਾਜ਼ਰ ਹਨ। ਜਦ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵੀ ਲੋਕਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ।
ਇਸ ਮੌਕੇ ਰਾਜ ਕੁਮਾਰ ਸਿਹੋੜਾ, ਸਤੀਸ਼ ਜੱਟ ਪੰਮਾ, ਰਾਕੇਸ਼ ਬੌਬੀ, ਗੋਰਾ ਸੈਣੀ, ਕੁਲਜੀਤ ਸੈਣੀ ਆਦਿ ਹਾਜ਼ਰ ਸਨ।

Advertisement

Advertisement
Advertisement