ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੜਕੀ ਦੀ ਉਚੇਰੀ ਸਿੱਖਿਆ ਪ੍ਰਾਪਤ ਕਰਨ ’ਚ ਮਦਦ ਕੀਤੀ

06:18 AM Jun 28, 2024 IST
ਲੜਕੀ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਦਿੰਦੇ ਹੋਏ ਚੇਅਰਮੈਨ ਨਿਰਮਲ ਸਿੰਘ ਐੱਸਐੱਸ ਤੇ ਹੋਰ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਵੱਲੋਂ ਕਸ਼ਿਅਪ ਸਮਾਜ ਦੀ ਇੱਕ ਲੜਕੀ ਦੀ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਆਰਥਿਕ ਮਦਦ ਕੀਤੀ ਗਈ। ਇਸ ਮੌਕੇ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸਐੱਸ ਨੇ ਸਰਹਿੰਦ ਦੀ ਲੜਕੀ ਨੂੰ ਮਾਤਾ ਗੁਜਰੀ ਕਾਲਜ ਵਿੱਚ ਦਾਖਲੇ ਲਈ ਟਰੱਸਟ ਵੱਲੋਂ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਮਾਜ ਦੇ ਆਰਥਿਕ ਕਮਜ਼ੋਰ ਪਰ ਹੁਸ਼ਿਆਰ ਅਤੇ ਹੋਣਹਾਰ ਬੱਚੇ ਜਿਹੜੇ ਕਿ ਪੜ੍ਹਨਾ ਚਾਹੁੰਦੇ ਹਨ, ਦੀ ਆਰਥਿਕ ਮਦਦ ਕੀਤੀ ਜਾਵੇਗੀ। ਉਨ੍ਹਾਂ ਬੱਚੀ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਸਮਾਜ ਨੂੰ ਅਨਪੜ੍ਹਤਾ ਦਾ ਹਨੇਰਾ ਦੂਰ ਕਰਨ ਦੀ ਜਿਸ ਲਈ ਸਾਰਿਆਂ ਨੂੰ ਮਿਲ ਕੇ ਉਪਰਾਲਾ ਕਰਨਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਮੀਤ ਚੇਅਰਮੈਨ ਸੁਖਦੇਵ ਸਿੰਘ ਰਾਜ, ਮੀਤ ਚੇਅਰਮੈਨ ਜੈਕ੍ਰਿਸ਼ਨ, ਬਲਦੇਵ ਸਿੰਘ ਦੋਸਾਂਝ, ਗੁਰਮੀਤ ਸਿੰਘ ਸਕੱਤਰ, ਜਸਪਾਲ ਸਿੰਘ ਖ਼ਜ਼ਾਨਚੀ, ਬਲਦੇਵ ਸਿੰਘ ਲੁਹਾਰਾ, ਮੈਨੇਜਰ ਨਵਜੋਤ ਸਿੰਘ ਆਦਿ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement