ਲਦਾਲ ਦੇ ਪ੍ਰਾਇਮਰੀ ਸਕੂਲ ’ਚੋਂ ਕਣਕ ਚੋਰੀ
05:53 AM Jun 14, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 13 ਜੂਨ
ਇੱਥੋਂ ਨੇੜਲੇ ਪਿੰਡ ਲਦਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚੋਂ ਰਾਤ ਨੂੰ ਮਿੱਡ-ਡੇਅ ਮੀਲ ਲਈ ਆਈ ਕਣਕ ਚੋਰੀ ਹੋ ਗਈ। ਸਕੂਲ ਦੇ ਮੁੱਖ ਅਧਿਆਪਕ ਮਹਿੰਦਰਪਾਲ ਨੇ ਇਸ ਸਬੰਧੀ ਸਦਰ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ। ਐੱਸਐੱਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਪੜਤਾਲ ਲਈ ਲਦਾਲ ਗਏ ਸਹਾਇਕ ਥਾਣੇਦਾਰ ਰਾਮੇਸ਼ਵਰ ਦਾਸ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਕੂਲ ਵਿੱਚੋਂ ਗੁਰਬਖ਼ਸ਼ ਸਿੰਘ ਉਰਫ ਲਾਡੀ ਪੁੱਤਰ ਗੁਰਜੰਟ ਸਿੰਘ ਵਾਸੀ ਲਦਾਲ, ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬੁਧ ਰਾਮ ਵਾਸੀ ਲਦਾਲ ਨੇ ਕਣਕ ਚੋਰੀ ਕੀਤੀ ਹੈ। ਉਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
Advertisement
Advertisement