ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਹਿਰਾਗਾਗਾ ਤੋਂ ਹੁਸ਼ਿਆਰਪੁਰ ਤੇ ਮੂਨਕ ਤੋਂ ਖਨੌਰੀ ਤੱਕ ਬੱਸ ਸੇਵਾ ਸ਼ੁਰੂ

05:28 AM Mar 17, 2025 IST
ਬੱਸਾਂ ਨੂੰ ਝੰਡੀ ਦਿਖਾਉਂਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਮਾਰਚ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਸਵੇਰੇ ਲਹਿਰਾਗਾਗਾ ਦੇ ਬੱਸ ਅੱਡੇ ਤੋਂ ਦੋ ਨਵੇਂ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਗੋਇਲ ਨੇ ਕਿਹਾ ਕਿ ਲਹਿਰਾਗਾਗਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਰੋਜ਼ਾਨਾ ਸਵੇਰੇ 6.45 ਵਜੇ ਲਹਿਰਾਗਾਗਾ ਬੱਸ ਸਟੈਂਡ ਤੋਂ ਵਾਇਆ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਦੁਪਹਿਰ ਸਮੇਂ ਬੱਸ ਹੁਸ਼ਿਆਰਪੁਰ ’ਚ ਪੁੱਜੇਗੀ ਅਤੇ ਉਥੋਂ ਦੁਪਹਿਰ 2.37 ਵਜੇ ਲਹਿਰਾਗਾਗਾ ਲਈ ਰਵਾਨਾ ਹੋਵੇਗੀ। ਬਰਿੰਦਰ ਗੋਇਲ ਨੇ ਦੱਸਿਆ ਕਿ ਦੂਜੀ ਬੱਸ ਸੇਵਾ ਮੂਨਕ ਤੋਂ ਖਨੌਰੀ ਤੱਕ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀ ਵਰਗ ਨੂੰ ਇਸ ਰੂਟ ’ਤੇ ਸਰਕਾਰੀ ਬੱਸ ਸੇਵਾ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਹ ਸਮੱਸਿਆ ਸਥਾਈ ਤੌਰ ’ਤੇ ਹੱਲ ਕਰ ਦਿੱਤੀ ਗਈ ਹੈ। ਬਰਿੰਦਰ ਕੁਮਾਰ ਗੋਇਲ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਜਿਹੜਾ ਬਦਲਾਅ ਲਿਆਉਣ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਉਸ ਬਦਲਾਅ ਤਹਿਤ ਵੱਡੀਆਂ ਲੋਕ ਪੱਖੀ ਮਿਸਾਲਾਂ ਕਾਇਮ ਕਰਕੇ ਸਰਕਾਰ ਨੇ ਲੋਕਾਂ ਦਾ ਮਨ ਜਿੱਤਿਆ ਹੈ। ਇਸ ਮੌਕੇ ਐਡਵੋਕੇਟ ਗੌਰਵ ਗੋਇਲ, ਮਾਰਕੀਟ ਕਮੇਟੀ ਚੇਅਰਮੈਨ ਸ਼ੀਸ਼ਪਾਲ ਆਨੰਦ ਤੇ ਪੀਏ ਰਾਕੇਸ਼ ਗੁਪਤਾ ਆਦਿ ਹਾਜ਼ਰ ਸਨ।

Advertisement

Advertisement