ਲਹਿਰਾਗਾਗਾ ਦੇ ਸਕੂਲਾਂ ਦੇ ਵਿਕਾਸ ’ਤੇ 24 ਕਰੋੜ ਖਰਚੇ: ਗੋਇਲ
ਲਹਿਰਾਗਾਗਾ , 20 ਅਪਰੈਲ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਲਹਿਰਾਗਾਗਾ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ 24 ਕਰੋੜ ਰੁਪਏ ਖਰਚੇ ਗਏ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਜਿਹੇ ਮਹੱਤਵਪੂਰਨ ਖੇਤਰਾਂ ਨੂੰ ਅਣਗੌਲਿਆ ਕੀਤਾ ਤੇ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਰਨ ਦੀ ਥਾਂ 'ਤੇ ਲਗਾਤਾਰ ਵਿਗੜਦੀ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੀ ਅਣਦੇਖੀ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਪੱਖੋਂ ਮਾਤ ਦੇ ਰਹੇ ਹਨ। ਉਦਘਾਟਨੀ ਸਮਾਗਮਾਂ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਵੱਡੇ ਇਕੱਠ ਹੋ ਰਹੇ ਹਨ। ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰਥਕ ਯਤਨਾ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜੀਹੀ ਦੇਣ ਲੱਗ ਪਏ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜੀਵਨ ਰੱਬੜ ਗੋਇਲ, ਆਰਕੇ ਗੁਪਤਾ ਅਤੇ ਪਾਰਟੀ ਵਰਕਰ ਦੇ ਹਾਜ਼ਰ ਸਨ।