ਲਹਿੰਦੇ ਪੰਜਾਬ ’ਚ ਸੜਕ ਹਾਦਸੇ ਕਾਰਨ 11 ਹਲਾਕ
04:14 AM Apr 08, 2025 IST
ਲਾਹੌਰ, 7 ਅਪਰੈਲ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸੜਕ ਹਾਦਸੇ ’ਚ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਐਮਰਜੈਂਸੀ ਰੈਸਕਿਊ ਸਰਵਿਸ 1122 ਦੇ ਤਰਜਮਾਨ ਅਨੁਸਾਰ ਐਤਵਾਰ ਰਾਤ ਨੂੰ ਲਾਹੌਰ ਤੋਂ ਕਰੀਬ 120 ਕਿਲੋਮੀਟਰ ਦੂਰ ਜਰਾਂਵਾਲਾ ਵਿੱਚ ਬੱਸ ਅਤੇ ਤਿੰਨ ਪਹੀਆ ਵਾਹਨ ਵਿਚਾਲੇ ਟੱਕਰ ਹੋ ਗਈ। ਬੱਸ ਜਰਾਂਵਾਲਾ ਤੋਂ ਲਾਹੌਰ ਜਾ ਰਹੀ ਸੀ। ਉਨ੍ਹਾਂ ਕਿਹਾ, ‘ਅੱਠ ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 10 ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ’ਚੋਂ ਤਿੰਨ ਨੇ ਦਮ ਤੋੜ ਦਿੱਤਾ। ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।’ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਹਾਦਸੇ ’ਤੇ ਦੁੱਖ ਪ੍ਰਗਟਾਉਂਦਿਆਂ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ
Advertisement
Advertisement