ਲਾਇਨਜ਼ ਆਈ ਹਸਪਤਾਲ ਨੂੰ ਸਹਾਇਤਾ ਰਾਸ਼ੀ ਭੇਜੀ
05:12 AM May 31, 2025 IST
ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ ਨੇ ਅੱਜ ਲਾਇਨਜ਼ ਆਈ ਹਸਪਤਾਲ ਆਦਮਪੁਰ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ 25 ਹਜ਼ਰ ਰੁਪਏ ਦੀ ਸਹਾਇਤਾ ਰਾਸ਼ੀ ਹਸਪਤਾਲ ਪ੍ਰਬੰਧਕਾਂ ਨੂੰ ਸੌਂਪੀ। ਉਨ੍ਹਾਂ ਨਵੇਂ ਬਣ ਰਹੇ ਮਲਟੀਪਲ ਹਸਪਤਾਲ ਦਾ ਵੀ ਜਾਇਜ਼ਾ ਲਿਆ। ਹਸਪਤਾਲ ਦੇ ਵਾਈਸ ਚੇਅਰਮੈਨ ਅਮਰਜੀਤ ਸਿੰਘ ਭੋਗਪੁਰੀਆ ਨੇ ਜਥੇਦਾਰ ਹਰਪਾਲ ਸਿੰਘ ਜੱਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਨੇ ਗੁਰੂ ਰਾਮਦਾਸ ਦੇ ਅਸ਼ੀਰਵਾਦ ਵਜੋਂ ਸਹਾਇਤਾ ਰਾਸ਼ੀ ਭੇਜੀ ਹੈ। ਇਸ ਮੌਕੇ ਪਰਮਜੀਤ ਸਿੰਘ ਸਰੋਆ, ਰਵਿੰਦਰ ਸਿੰਘ ਭੱਟੀ, ਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਰਘੁਵੀਰ ਸਿੰਘ ਵਿਰਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement