ਲਾਇਲਪੁਰ ਖ਼ਾਲਸਾ ਕਾਲਜ ’ਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ
ਪੱਤਰ ਪ੍ਰੇਰਕ
ਜਲੰਧਰ, 6 ਦਸੰਬਰ
ਲਾਇਲਪੁਰ ਖ਼ਾਲਸਾ ਕਾਲਜ ਦੇ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ, ਸਾਬਕਾ ਮੰਤਰੀ ਪੰਜਾਬ ਰਹੇ ਮਰਹੂਮ ਐੱਸ. ਬਲਬੀਰ ਸਿੰਘ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਇੱਕ ਵਿਸੇਸ਼ ਮਿਲਣੀ ਕਰਵਾਈ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਹਾਕੀ ਖਿਡਾਰੀ ਪਦਮਸ੍ਰੀ ਪ੍ਰਗਟ ਸਿੰਘ ਸ਼ਾਮਲ ਹੋਏ ਅਤੇ ਗੈਸਟ ਆਫ ਆਨਰ ਵਜੋਂ ਦਰਸ਼ਨ ਸਿੰਘ ਮਾਹਿਲ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਨਾਮਵਰ ਸ਼ਖ਼ਸੀਅਤਾਂ ਗੁਰਜੋਤ ਕੌਰ, ਰਾਜਪਾਲ ਸਿੰਘ ਸੰਧੂ, ਐੱਸ. ਨਰਿੰਦਰ ਸਿੰਘ ਭੱਟੀ, ਪ੍ਰੋ. ਜਸਰੀਨ ਕੌਰ ਵਾਈਸ ਪ੍ਰਿੰਸੀਪਲ, ਐੱਸ. ਹਰਪ੍ਰੀਤ ਸੰਧੂ, ਦਵਿੰਦਰ ਦਿਆਲਪੁਰੀ, ਸੁਸ਼ੀਲ ਕੋਹਲੀ, ਕਰਨਲ ਸੁਖਬੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮਹਿਮਾਨਾਂ ਨੂੰ ਗਵਰਨਿੰਗ ਕੌਂਸਲ ਦੇ ਪ੍ਰਧਾਨ ਬਲਬੀਰ ਕੌਰ, ਵਾਈਸ ਪ੍ਰਧਾਨ ਦੀਪਇੰਦਰ ਸਿੰਘ ਪੁਰੇਵਾਲ, ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ, ਪ੍ਰਭਦੀਪ ਸਿੰਘ ਪੰਨੂ ਮੈਂਬਰ ਮੇਨੈਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੀ ਆਇਆ ਆਖਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦੇ ਮਾਣ-ਮੱਤੇ ਇਤਿਹਾਸ ਨੂੰ ਸਿਰਜਨ ਵਿਚ ਪੁਰਾਣੇ ਵਿਦਿਆਰਥੀਆਂ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਪ੍ਰੋ. ਸੁਖਬੀਰ ਸਿੰਘ ਚੱਠਾ, ਡਾਇਰੈਕਟਰ ਅਕੈਡਮਿਕ ਅਫੈਅਰਜ਼ ਕੇਸੀਐੱਲ ਗਰੁੱਪ ਆਫ ਇੰਸਟੀਚਿਊਟ, ਡਾ. ਐੱਸਕੇ ਸੂਦ ਪ੍ਰਿੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ, ਪ੍ਰੋ. ਜੁਝਾਰ ਸਿੰਘ ਦੋਸਾਂਝ, ਪ੍ਰੋ. ਕੁਲਦੀਪ ਕੌਰ ਦੋਸਾਂਝ, ਪ੍ਰੋ. ਆਰਸੀ ਕੁਕਰੇਜਾ, ਪ੍ਰੋ. ਸਰਿਤਾ ਤਿਵਾੜੀ, ਡਾ. ਗੋਪਾਲ ਸਿੰਘ ਬੁੱਟਰ ਸਾਬਕਾ ਮੁਖੀ ਪੰਜਾਬੀ ਵਿਭਾਗ, ਡਾ. ਸੰਤੋਖ ਸਿੰਘ ਮਿਨਹਾਸ ਸਾਬਕਾ ਮੁਖੀ ਗਣਿਤ ਵਿਭਾਗ, ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਡਾ. ਪਤਵੰਤ ਅਟਵਾਲ, ਮਾਸਟਰ ਹਰਜਿੰਦਰ ਸਿੰਘ ਤੋਂ ਇਲਾਵਾ 1964 ਤੋਂ 2023 ਤੱਕ ਦੇ ਪੁਰਾਣੇ ਵਿਦਿਆਰਥੀ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।