ਲਾਇਸੈਂਸਿੰਗ ਅਥਾਰਟੀ ਵੱਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ
05:06 AM May 11, 2025 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਮਈ
ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼) ਬਲਰਾਮ ਲੂਥਰਾ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨਾਲ 24 ਘੰਟੇ ਦਵਾਈਆਂ ਦੀ ਉਪਲਬੱਧਤਾ ਬਾਰੇ ਮੀਟਿੰਗ ਕੀਤੀ ਗਈ। ਇਸ ਦੌਰਾਨ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂਰ ਨੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਕੋਲ ਕਿਸੇ ਵੀ ਤਰ੍ਹਾਂ ਦੇ ਹਾਲਾਤ ਹੋਣ ’ਤੇ ਦਵਾਈਆਂ ਦਾ ਸਟਾਕ ਪੂਰਾ ਹੈ। ਬਲਰਾਮ ਲੂਥਰਾ ਨੇ ਕੈਮਿਸਟ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ’ਤੇ 24 ਘੰਟੇ ਦਵਾਈਆਂ ਦੀ ਉਪਲਬੱਧਤਾ ਨੂੰ ਨਿਸ਼ਚਿਤ ਕਰਨ। ਵੱਖ-ਵੱਖ ਕੈਮਿਸਟ ਐਸੋਸੀਏਸ਼ਨਾਂ ਵੱਲੋਂ ਲੋਕਾਂ ਦੀ ਸਹੂਲਤ ਵਾਸਤੇ ਮੈਡੀਕਲ ਸਟੋਰਾਂ ਦੀ ਸੂਚੀ ਜਾਰੀ ਕੀਤੀ ਗਈ ਜਿਸ ਵਿਚ ਹੁਸ਼ਿਆਰਪੁਰ, ਗੜ੍ਹਸ਼ੰਕਰ, ਦਸੂਹਾ, ਟਾਂਡਾ, ਮੁਕੇਰੀਆਂ ਅਤੇ ਮਾਹਿਲਪੁਰ ਮੈਡੀਕਲ ਸਟੋਰ ਸ਼ਾਮਲ ਹਨ, ਜੋ ਹਰ ਸਮੇਂ ਆਪਣੀਆਂ ਸੇਵਾਵਾਂ ਦੇਣਗੇ।
Advertisement
Advertisement
Advertisement