ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਈਫ਼ ਗਾਰਡ ਇੰਸਟੀਚਿਊਟ ’ਚ ਕੁਇਜ਼ ਕਰਵਾਏ

05:56 AM Apr 09, 2025 IST
featuredImage featuredImage
ਜੇਤੂਆਂ ਨੂੰ ਇਨਾਮ ਦਿੰਦੇ ਹੋਏ ਪ੍ਰਬੰਧਕ।
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 8 ਅਪਰੈਲ

ਲਾਈਫ ਗਾਰਡ ਨਰਸਿੰਗ ਇਸੰਟੀਚਿਊਟ ਵਿੱਚ ਵਿਸ਼ਵ ਸਿਹਤ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਪਰਵਿੰਦਰ ਕੌਰ ਨੇ ਕਿਹਾ ਕਿ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਭਾਰਤ ਵਿੱਚ ਯੋਜਨਾਬਧ ਢੰਗ ਨਾਲ ਇੱਕ ਮੁਹਿੰਮ ਚਲਾਉਣ ਦੀ ਲੋੜ ਹੈ। ਪ੍ਰਿੰਸੀਪਲ ਰਿਤੂ ਚਤੁਰਵੇਦੀ ਨੇ ਵਿਦਿਆਰਥੀਆਂ ਨੂੰ ਚੰਗੇ ਅਤੇ ਸੱਚਿਆਰ ਜੀਵਨ ਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਿਹਤਮੰਦ ਜੀਵਨ, ਆਸ਼ਾਵਾਦੀ ਭਵਿੱਖ ਵਿਸ਼ੇ ’ਤੇ ਵਿਦਿਆਰਥੀਆਂ ਦੇ ਕੁਇਜ਼, ਭਾਸ਼ਣ ਕਲਾ, ਵਾਦ-ਵਿਵਾਦ, ਪੋਸਟਰ ਮੇਕਿੰਗ, ਪੇਟਿੰਗ, ਲੇਖ ਮੁਕਾਬਲੇ, ਕਵਿਤਾ ਅਤੇ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ। ਕੁਇਜ਼ ਵਿੱਚ ਪਹਿਲਾ ਸਥਾਨ ਅਰਸ਼ਦੀਪ ਗਰੁੱਪ, ਦੂਜਾ ਸਥਾਨ ਲਕਸ਼ਮੀ ਗਰੁੱਪ ਅਤੇ ਤੀਜਾ ਸਥਾਨ ਨੇਹਾ ਗਰੁੱਪ ਨੇ ਹਾਸਲ ਕੀਤਾ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਨੇਹਾ, ਦੂਜਾ ਸਥਾਨ ਖੁਸ਼ਦੀਪ ਸ਼ਰਮਾ ਅਤੇ ਤੀਜਾ ਸਥਾਨ ਅਵਨੀਤ ਕੌਰ ਨੇ ਪ੍ਰਾਪਤ ਕੀਤਾ। ਵਾਦ ਵਿਵਾਦ ਵਿੱਚ ਪਹਿਲਾ ਸਥਾਨ ਲਕਸ਼ਮੀ ਗਰੁੱਪ ਨੇ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਭਨੀਤ ਕੌਰ, ਦੂਜਾ ਸਥਾਨ ਮਹਿਕ ਤੇ ਤੀਜਾ ਸਥਾਨ ਮਹਿਕਪ੍ਰੀਤ ਕੌਰ.ਨੇ ਹਾਸਲ ਕੀਤਾ। ਪੇਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ.ਅਵਨੀਤ ਕੌਰ ਤੇ ਦੂਜਾ ਸਥਾਨ ਲਖਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਹਰਮੀਤ ਕੌਰ, ਕਿਰਨਦੀਪ ਕੌਰ ਅਤੇ ਵਿਦਿਆਰਥਣਾਂ ਹਰਪ੍ਰੀਤ ਕੌਰ ਅਤੇ ਗੁਰਜੋਤ ਵਲੋਂ ਬਾਖੂਬੀ ਨਿਭਾਈ ਗਈ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।

Advertisement

Advertisement