ਲਾਭ ਸਿੰਘ ਦੇ ਕੌਮੀ ਪ੍ਰਧਾਨ ਬਣਨ ’ਤੇ ਸ਼ੁਕਰਾਨਾ ਸਮਾਗਮ
05:59 AM Mar 12, 2025 IST
ਬਨੂੜ: ਸ਼ਿਕਲੀਗਰ ਭਾਈਚਾਰੇ ਦੇ ਆਗੂ ਲਾਭ ਸਿੰਘ ਬਨੂੜ ਦੇ ਆਲ ਸਿੱਖ ਸ਼ਿਕਲੀਗਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਸ਼ਿਕਲੀਗਰ ਸਿੱਖ ਸਮਾਜ ਪੰਜਾਬ ਵੱਲੋਂ ਬਨੂੜ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਕੰਬੋਜ ਧਰਮਸ਼ਾਲਾ ਵਿਖੇ ਇਕੱਤਰਤਾ ਕੀਤੀ ਗਈ। ਇਸ ਮੌਕੇ ਪੰਜਾਬ ਅਤੇ ਦੇਸ਼ ਭਰ ਤੋਂ ਸ਼ਿਕਲੀਗਰ ਭਾਈਚਾਰੇ ਅਤੇ ਸੰਸਥਾਵਾਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਅਕਾਲੀ ਆਗੂ ਸਾਧੂ ਸਿੰਘ ਖਲੌਰ, ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਨੇ ਬੋਲਦਿਆਂ ਨਵ ਨਿਯੁਕਤ ਕੌਮੀ ਪ੍ਰਧਾਨ ਲਾਭ ਸਿੰਘ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਲਾਭ ਸਿੰਘ ਸਭ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement