ਲਿਖਾਈ ਮੁਕਾਬਲਾ
04:52 AM May 25, 2025 IST
ਜਲੰਧਰ: ਅਕਾਲ ਅਕੈਡਮੀ ਖਿੱਚੀਪੁਰ ਵਿੱਚ ਸਿੱਖ ਮਿਸ਼ਨਰੀ ਕਾਲਜ ਵੱਲੋਂ ਕਰਵਾਏ ਜਾਂਦੇ ਸਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਿੱਖ ਮਿਸ਼ਨਰੀ ਕਾਲਜ ਵੱਲੋਂ ਪ੍ਰਿੰਸੀਪਲ ਸੁਨੀਤਾ ਕਪਿਲ ਨੂੰ ਅਤੇ ਗੁਰਮਤਿ ਅਧਿਆਪਕ ਪਰਮਿੰਦਰ ਕੌਰ ਦਾ ਵੀ ਸਨਮਾਨ ਕੀਤਾ ਗਿਆ। ਸ੍ਰੀ ਸਹਿਜ ਪਾਠ ਸੰਸਥਾ ਨੇ ਸੁੰਦਰ ਲਿਖਾਈ ਮੁਕਾਬਲਿਆਂ ਦੇ ਜੇਤੂ ਬੱਚਿਆਂ ਦਾ ਵੀ ਸਨਮਾਨ ਕੀਤਾ। ਅਕੈਡਮੀ ਦੇ ਪ੍ਰਿੰਸੀਪਲ ਸੁਨੀਤਾ ਕਪਿਲ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਬੱਚੇ ਇਸ ਤਰ੍ਹਾਂ ਦੀਆ ਧਾਰਮਿਕ ਪ੍ਰੀਖਿਆਵਾਂ ਵਿੱਚ ਭਾਗ ਲੈਣ, ਗੁਰਮਤਿ ਨਾਲ ਜੁੜੇ ਰਹਿਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ। -ਪੱਤਰ ਪ੍ਰੇਰਕ
Advertisement
Advertisement