ਲੁਟੇਰਾ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ; ਤਿੰਨ ਫ਼ਰਾਰ
05:43 AM May 04, 2025 IST
ਪੱਤਰ ਪ੍ਰੇਰਕ
Advertisement
ਤਰਨ ਤਾਰਨ, 3 ਮਈ
ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਇਕ ਪੰਜ ਮੈਂਬਰੀ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਟੀਮ ਦੀ ਅਗਵਾਈ ਕਰਨ ਵਾਲੇ ਏਐੱਸਆਈ ਸੁਖਵਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਰਾਏ ਅਮਾਨਤ ਖਾਂ ਪਿੰਡ ਦੇ ਹੀ ਵਾਸੀ ਸ਼ਮਸ਼ੇਰ ਸਿੰਘ ਸ਼ੇਰਾ, ਗੁਰਬੀਰ ਸਿੰਘ ਗੁੱਲੀ, ਜਸ਼ਨਦੀਪ ਸਿੰਘ ਜਸ਼ਨ, ਸਰਤਾਜ ਸਿੰਘ ਅਤੇ ਸੁਰਜੀਤ ਸਿੰਘ ਨਿੱਕਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਇਕ ਗਰੋਹ ਬਣਿਆ ਹੈ, ਜਿਸ ਨਾਲ ਉਹ ਲੋਕਾਂ ਅੰਦਰ ਦਹਿਸ਼ਤ ਫੈਲਾ ਰਹੇ ਸਨ। ਪੁਲੀਸ ਨੇ ਸ਼ਮਸ਼ੇਰ ਸਿੰਘ ਸ਼ੇਰਾ ਅਤੇ ਗੁਰਬੀਰ ਸਿੰਘ ਗੁੱਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਅੱਜ ਇੱਥੇ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
Advertisement
Advertisement