ਲੁਧਿਆਣਾ ਜ਼ਿਮਨੀ ਚੋਣ ’ਚ ਸੰਜੀਵ ਅਰੋੜਾ ਦੀ ਜਿੱਤ ਪੱਕੀ: ਬਰਸਟ
05:06 AM Jun 01, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ। ਸ੍ਰੀ ਬਰਸਟ ਨੇ ਕਿਹਾ ਕਿ ਸੰਜੀਵ ਅਰੋੜਾ ਸੂਝਵਾਨ, ਇਮਾਨਦਾਰ ਤੇ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ। ਉਹ ਬਤੌਰ ਰਾਜ ਸਭਾ ਮੈਂਬਰ ਲੁਧਿਆਣਾ ਵਾਸੀਆਂ ਅਤੇ ਪੰਜਾਬ ਵਾਸੀਆਂ ਲਈ ਆਵਾਜ਼ ਚੁੱਕਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਅਰੋੜਾ ਨੂੰ ਮਿਲ ਰਹੇ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਉਹ ਵੱਡੇ ਅੰਤਰ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਹਨ।
Advertisement
Advertisement