ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਦੇ ਕਾਰੋਬਾਰੀ ਨੂੰ ਅਗਵਾ ਕਰਨ ਵਾਲੇ ਦੋ ਗੈਂਗਸਟਰ ਪੁਲੀਸ ਮੁਕਾਬਲੇ ’ਚ ਹਲਾਕ

08:07 AM Nov 30, 2023 IST
ਸੰਜੀਵ ਉਰਫ਼ ਸੰਜੂ ਬਾਹਮਣ, ਸ਼ੁਭਮ ਗੋਪੀ

* ਇਕ ਪੁਲੀਸ ਮੁਲਾਜ਼ਮ ਜ਼ਖ਼ਮੀ

* ਪੁਲੀਸ ਵੱਲੋਂ ਪੰਜ ਮੁਲਜ਼ਮ ਗ੍ਰਿਫ਼ਤਾਰ

ਗਗਨ ਅਰੋੜਾ
ਲੁਧਿਆਣਾ, 29 ਨਵੰਬਰ
ਸਨਅਤੀ ਸ਼ਹਿਰ ਵਿੱਚ ਕਾਰੋਬਾਰੀ ਸੰਭਵ ਜੈਨ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਤੋਂ ਬਾਅਦ ਉਸ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਦਾ ਅੱਜ ਪੁਲੀਸ ਨਾਲ ਮੁਕਾਬਲਾ ਹੋ ਗਿਆ। ਇਸ ਦੌਰਾਨ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 2 ਮੁਲਜ਼ਮ ਮੌਕੇ ’ਤੇ ਹੀ ਮਾਰੇ ਗਏ। ਇਸ ਗੋਲੀਬਾਰੀ ਵਿੱਚ ਪੁਲੀਸ ਮੁਲਾਜ਼ਮ ਸੁਖਜੀਤ ਸਿੰਘ ਵੀ ਫੱਟੜ ਹੋਇਆ ਹੈ, ਜਿਸ ਨੂੰ ਡੀਐੱਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਮੁਲਜ਼ਮ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਪੁਲੀਸ ਦੀ ਸੀਆਈਏ ਸਟਾਫ਼ ਦੀ ਟੀਮ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਸਾਹਨੇਵਾਲ ਡੇਹਲੋਂ ਰੋਡ ’ਤੇ ਟਿੱਬਾ ਪੁਲ ’ਤੇ ਪੁਲੀਸ ਨੇ ਮੁਲਜ਼ਮਾਂ ਨੂੰ ਘੇਰ ਲਿਆ ਜਿਸ ਤੋਂ ਬਾਅਦ ਮੁਲਜ਼ਮਾਂ ਨੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ 15 ਤੋਂ 20 ਰਾਉੂਂਡ ਗੋਲੀਬਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਢੇਰ ਕਰ ਦਿੱਤਾ।

Advertisement

ਦੋਰਾਹਾ ਨੇੜੇ ਹੋਏ ਮੁਕਾਬਲੇ ਵਾਲੀ ਥਾਂ ’ਤੇ ਤਾਇਨਾਤ ਪੁਲੀਸ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ

ਮੌਕੇ ’ਤੇ ਪੁੱਜੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਾਰੋਬਾਰੀ ਸੰਭਨ ਜੈਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਸੀ। ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਪੁਲੀਸ ਦੋ ਮੁਲਜ਼ਮਾਂ ਨੂੰ ਪਿਛਲੇ ਇੱਕ ਦੋ ਦਿਨਾਂ ਤੋਂ ਲੱਭ ਰਹੀ ਸੀ। ਅੱਜ ਪੁਲੀਸ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਐਕਟਿਵਾ ’ਤੇ ਫ਼ਰਾਰ ਹੋ ਰਹੇ ਸਨ ਜਿਸ ਤੋਂ ਬਾਅਦ ਪੁਲੀਸ ਨੇ ਅੱਜ ਸ਼ਾਮ ਕਰੀਬ ਸਾਢੇ ਪੰਜ ਵਜੇ ਦੋ ਮੁਲਜ਼ਮ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ ਤੇ ਸ਼ੁਭਮ ਗੋਪੀ ਨੂੰ ਘੇਰ ਲਿਆ। ਡੇਹਲੋਂ ਨੇੜੇ ਟਿੱਬਾ ਪੁਲ ਕੋਲ ਦੋਵੇਂ ਮੁਲਜ਼ਮ ਜੰਗਲ ਵੱਲ ਨੂੰ ਭੱਜੇ ਤੇ ਪੁਲੀਸ ਨੇ ਦੋਵਾਂ ਦਾ ਪਿੱਛਾ ਕੀਤਾ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਆਟੋਮੈਟਿਕ ਪਿਸਤੌਲ ਨਾਲ ਪੁਲੀਸ ’ਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੀਆਈਏ ਟੀਮ ਨੇ ਆਪਣੇ ਬਚਾਅ ਵਿੱਚ ਜਵਾਬੀ ਫਾਇਰ ਕੀਤੇ। ਅੱਠ ਮਿੰਟ 15 ਤੋਂ 20 ਰਾਉੂਂਡ ਗੋਲੀਬਾਰੀ ਹੋਈ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਮੌਕੇ ’ਤੇ ਹੀ ਢੇਰ ਹੋ ਗਏ। ਇਸ ਗੋਲੀਬਾਰੀ ਵਿੱਚ ਪੁਲੀਸ ਮੁਲਾਜ਼ਮ ਸੁਖਜੀਤ ਸਿੰਘ ਨੂੰ ਵੀ ਗੋਲੀ ਲੱਗੀ ਜਿਸ ਨੂੰ ਡੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੁਲੀਸ ਨੂੰ ਮੌਕੇ ਤੋਂ ਦੋ ਪਿਸਤੌਲ ਮਿਲੇ

ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਮੌਕੇ ’ਤੇ ਪੁੱਜ ਕੇ ਸਾਰੀ ਵਾਰਦਾਤ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਕੋਲ ਪਿਸਤੌਲ ਸਨ, ਜਿਨ੍ਹਾਂ ਦੀ ਫੋਰੈਂਸਿਕ ਟੀਮ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਜਤਿਨ ਨੇਪਾਲੀ, ਪ੍ਰੇਮਜੀਤ, ਮਨਤੋਸ਼ ਕੁਮਾਰ, ਆਦਿਤਿਆ ਸ਼ਰਮਾ ਤੇ ਮਨਦੀਪ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਹੋਇਆ ਹੈ।

Advertisement

Advertisement