ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਦੇ ਸਨਅਤਕਾਰ ਬਜਟ ਤੋਂ ਨਿਰਾਸ਼

04:00 AM Mar 27, 2025 IST
featuredImage featuredImage

ਗਗਨਦੀਪ ਅਰੋੜਾ

Advertisement

ਲੁਧਿਆਣਾ, 26 ਮਾਰਚ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2.36 ਲੱਖ ਕਰੋੜ ਰੁਪਏ ਦਾ ਬਜਟ ਸਨਅਤੀ ਸ਼ਹਿਰ ਲੁਧਿਆਣਾ ਦੇ ਸਨਅਤਕਾਰਾਂ ਨੂੰ ਪਸੰਦ ਨਹੀਂ ਆਇਆ ਹੈ। ਸਨਅਤਕਾਰਾਂ ਨੇ ਕਿਹਾ ਕਿ ਜਿਸ ਢੰਗ ਨਾਲ ਸਰਕਾਰ ਸੂਬੇ ਵਿੱਚ ਇੰਡਸਟਰੀ ਪੱਖੀ ਮਾਹੌਲ ਬਣਾਉਣ ਦੀ ਗੱਲ ਕਰਦੀ ਹੈ, ਉਹ ਬਜਟ ਵਿੱਚ ਕਿਤੇ ਵੀ ਦਿਖਾਈ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਬਜਟ ਸਨਅਤਕਾਰਾਂ ਲਈ ਨਹੀਂ ਹੈ। ਸਨਅਤਕਾਰਾਂ ਨੇ ਨਾਰਾਜ਼ਗੀ ਜਤਾਈ ਕਿ ਪਿਛਲੇ ਤਿੰਨ ਸਾਲਾਂ ਤੋਂ ਸੂਬਾ ਸਰਕਾਰ ਇੰਡਸਟਰੀ ਲਈ ਸਿਰਫ਼ ਹੋਮ ਵਰਕ ਹੀ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ ਤੇ ਬਜਟ ਵਿੱਚ ਹਮੇਸ਼ਾ ਹੀ ਸਨਅਤਾਂ ਨੂੰ ਨਿਰਾਸ਼ਾ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੰਡਸਟਰੀ ਇੰਫਰਾਸਟ੍ਰੱਕਚਰ ਨੂੰ ਮਜ਼ਬੂਤ ਕਰਨ ਲਈ ਰਿਸਰਚ ਅਤੇ ਡਿਵਲਪਮੈਂਟ, ਸਸਤੇ ਭਾਅ ’ਤੇ ਜ਼ਮੀਨ, ਸਸਤੀ ਬਿਜਲੀ ਅਤੇ ਘੱਟ ਟੈਕਸ ਵਰਗੀਆਂ ਲੋੜੀਂਦੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਤਿੰਨ ਸਾਲਾਂ ਵਿੱਚ 96,836 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਪਰ ਉਹ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਹੂਲਤਾਂ ਨਾ ਹੋਣ ਕਾਰਨ ਸਨਅਤਾਂ ਦੂਜੇ ਸੂਬਿਆਂ ਵੱਲ ਜਾ ਰਹੀਆਂ ਹਨ।
ਵਰਲਡ ਐੱਮਐੱਸਐੱਮਈ ਫੋਰਮ ਦੇ ਪ੍ਰਧਾਨ ਬਦੀਸ਼ ਜਿੰਦਲ ਨੇ ਕਿਹਾ ਕਿ ਉਦਯੋਗਾਂ ਲਈ ਬਜਟ 3,449 ਕਰੋੜ ਰੁਪਏ ਤੋਂ ਘਟਾ ਕੇ 3,425 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੇਂਡੂ ਅਤੇ ਛੋਟੇ ਉਦਯੋਗਾਂ ਦਾ ਬਜਟ ਪਿਛਲੇ 2 ਸਾਲਾਂ ਵਿੱਚ 273 ਕਰੋੜ ਰੁਪਏ ਤੋਂ ਘਟ ਕੇ 121 ਕਰੋੜ ਰੁਪਏ ਰਹਿ ਗਿਆ ਹੈ। ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਬਸਿਡੀ ਵੀ 2,130 ਕਰੋੜ ਰੁਪਏ ਤੋਂ ਘਟ ਕੇ 2,017 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਨਿਵੇਸ਼ ਦਾ ਦਾਅਵਾ ਕਰ ਰਹੀ ਹੈ ਪਰ ਦੋ ਸਾਲਾਂ ਵਿੱਚ ਪ੍ਰੋਤਸਾਹਨ ਰਾਸ਼ੀ 124 ਕਰੋੜ ਰੁਪਏ ਤੋਂ ਵਧਾ ਕੇ 250 ਕਰੋੜ ਰੁਪਏ ਕੀਤੀ ਗਈ ਹੈ। ਜਿੰਦਲ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਕ ਬੁਨਿਆਦੀ ਢਾਂਚੇ ਦੇ ਹਾਲਾਤ ਕਾਫ਼ੀ ਖ਼ਰਾਬ ਹਨ। ਉਨ੍ਹਾਂ ਕਿਹਾ ਕਿ ਉਦਯੋਗੀਕਰਨ ਸਿਰਫ਼ ਕਾਗਜ਼ਾਂ ’ਤੇ ਹੀ ਹੋ ਰਿਹਾ ਹੈ। ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਰਜਨੀਸ਼ ਆਹੂਜਾ ਨੇ ਕਿਹਾ ਕਿ ਮੌਜੂਦਾ ਬਜਟ ਰਾਹੀਂ ਸੂਬੇ ਵਿੱਚ ਸਨਅਤਾਂ ਦੇ ਵਧੀਆ ਮਾਹੌਲ ਦਾ ਸੁਪਨਾ ਪੂਰਾ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਐੱਮਐੱਸਐੱਮਈ ਲਈ ਫ਼ੰਡਾਂ ਦਾ ਪ੍ਰਬੰਧ ਬਹੁਤ ਘੱਟ ਹੈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਸੋਚ ਨਹੀਂ ਹੈ। ਸਰਕਾਰ ਨੇ ਬਿਜਲੀ 5 ਰੁਪਏ ਯੂਨਿਟ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਪਾਰਟਸ ਅਤੇ ਹੈਂਡ ਇੰਡਸਟਰੀ ਨੂੰ 10 ਕਰੋੜ ਰੁਪਏ ਦੇੇਣ ਦਾ ਐਲਾਨ ਕੀਤਾ ਹੈ ਜੋ ਕਿ ਕਾਫ਼ੀ ਘੱਟ ਹੈ।
ਫੀਕੋ ਦੇ ਚੇਅਰਮੈਨ ਕੇਕੇ ਸੇਠ ਅਤੇ ਪ੍ਰਧਾਨ ਗੁਰਮੀਤ ਕੁਲਾਰ ਨੇ ਬਜਟ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਸ ਦੀ ਸਨਅਤਾਂ ਪ੍ਰਤੀ ਕੋਈ ਸੋਚ ਨਹੀਂ ਹੈ।

Advertisement
Advertisement