ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸੰਜੀਵ ਅਰੋੜਾ ਵੱਲੋਂ ਨਾਮਜ਼ਦਗੀ ਦਾਖਲ

03:39 AM May 31, 2025 IST
featuredImage featuredImage

 

Advertisement

ਗਗਨਦੀਪ ਅਰੋੜਾ

ਲੁਧਿਆਣਾ, 30 ਮਈ

Advertisement

ਇੱਥੋਂ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਾਸ ਤੌਰ ’ਤੇ ਪੁੱਜੇ। ਉਨ੍ਹਾਂ ਨਾਮਜ਼ਦਗੀ ਦਾਖ਼ਲ ਕਰਵਾਉਣ ਤੋਂ ਪਹਿਲਾਂ ਲੁਧਿਆਣਾ ਵਿੱਚ ਰੋਡ ਸ਼ੋਅ ਕੱਢਿਆ ਜਿਸ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ’ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਵਰਕਰ ਗਰਮੀ ਦੇ ਬਾਵਜੂਦ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਲਈ ਪੁੱਜੇ ਹਨ, ਜੋ ਸ਼ਲਾਘਾਯੋਗ ਹੈ। ਉਨ੍ਹਾਂ 2022 ਵਿੱਚ ਇਤਿਹਾਸਕ ਫ਼ਤਵੇ ਲਈ ਲੋਕਾਂ ਦਾ ਧੰਨਵਾਦ ਕੀਤਾ, ਜਿੱਥੇ ’ਆਪ’ ਨੇ ਪੰਜਾਬ ਵਿੱਚ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ। ਉਨ੍ਹਾਂ ਕਿਹਾ ਕਿ 2022 ਵਿੱਚ ਲੋਕਾਂ ਨੇ ਹੰਕਾਰ ਅਤੇ ਗ਼ੁੱਸੇ ਵਿਰੁੱਧ ਵੋਟ ਦਿੱਤੀ ਅਤੇ ਗੁਰਪ੍ਰੀਤ ਗੋਗੀ ਨੂੰ ਆਪਣਾ ਵਿਧਾਇਕ ਚੁਣਿਆ। ਹਾਲਾਂਕਿ ਉਨ੍ਹਾਂ ਦਾ ਬੇਵਕਤੀ ਦੇਹਾਂਤ ਵੱਡਾ ਘਾਟਾ ਸੀ, ਪਰ ਸੰਜੀਵ ਅਰੋੜਾ ਹੁਣ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਇੱਥੇ ਹਨ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੂੰ ਕਿਸੇ ਪਛਾਣ ਦੀ ਲੋੜ ਨਹੀਂ, ਉਹ ਲੁਧਿਆਣਾ ਦੇ ਸੱਚੇ ਪੁੱਤ ਹਨ। ਲੁਧਿਆਣਾ ਪੱਛਮੀ ਲਈ ਉਨ੍ਹਾਂ ਤੋਂ ਵਧੀਆ ਕੋਈ ਉਮੀਦਵਾਰ ਅਤੇ ਪ੍ਰਤੀਨਿਧੀ ਨਹੀਂ ਹੋ ਸਕਦਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਚੋਣ ਵਾਲੇ ਦਿਨ ‘ਝਾੜੂ’ ਬਟਨ ਦਬਾਉਣ ਦਾ ਸੱਦਾ ਦਿੱਤਾ। ਮਰਹੂਮ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਯਾਦ ਕਰਦਿਆਂ ਮਾਨ ਨੇ ਕਿਹਾ, ‘ਇਹ ਮੰਦਭਾਗਾ ਹੈ ਕਿ ਗੋਗੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਅੱਜ ਸੰਜੀਵ ਅਰੋੜਾ ਤੁਹਾਡੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਉਨ੍ਹਾਂ ਨੂੰ ਤੁਸੀਂ ਜੇਤੂ ਬਣਾਓ।’ ਮੁੱਖ ਮੰਤਰੀ ਮਾਨ ਨੇ ਕਿਹਾ,‘ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਉਤਸ਼ਾਹ ਦਿਖਾਇਆ ਹੈ, ਉਸ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਤੁਸੀਂ ‘ਆਪ’ ਉਮੀਦਵਾਰ ਨੂੰ ਮੁੜ ਜੇਤੂ ਬਣਾਓਗੇ।’ ਇਸ ਮੌਕੇ ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਨੇ ਉਮੀਦਵਾਰ ਸੰਜੀਵ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਕਾਵਿਆ ਅਰੋੜਾ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।

ਫੋਟੋ ਸਣੇ

 

Advertisement