ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੀ ਇਕੱਤਰਤਾ 

06:03 AM May 10, 2025 IST
featuredImage featuredImage
ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਦਾ ਸਨਮਾਨ ਕਰਦੇ ਹੋਏ ਮੈਂਬਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਈ
ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੀ ਇੱਕ ਮੀਟਿੰਗ ਪ੍ਰਧਾਨ ਜਰਨੈਲ ਸਿੰਘ ਬੰਟੂ ਖੇੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਾਰੋਬਾਰੀਆਂ ਨੂੰ ਸਰਕਾਰ, ਪ੍ਰਸ਼ਾਸਨਿਕ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਆ ਰਹੀਆਂ ਰਹੀਆਂ ਮੁਸ਼ਕਿਲਾਂ ਵਾਰੇ ਵਿਚਾਰ ਵਟਾਂਦਰਾ ਕਰਦਿਆਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਵੀ ਤਿਆਰ ਕੀਤੀ ਗਈ।
ਇਸ ਮੌਕੇ ਸਰਬਸੰਮਤੀ ਨਾਲ ਜਤਿੰਦਰਪਾਲ ਸਿੰਘ ਖੁਰਾਣਾ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ। ਨਵ-ਨਿਯੁਕਤ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੀ ਚੜ੍ਹਦੀਕਲਾਂ ਅਤੇ ਬੇਹਤਰੀ ਲਈ ਜਰਨੈਲ ਸਿੰਘ ਖੇੜਾ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹੁਣ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਖੁਰਾਣਾ ਅਤੇ ਜਰਨੈਲ ਸਿੰਘ ਖੇੜਾ ਨੂੰ ਫੁੱਲਾਂ ਦੇ ਗੁਲਦਸਤ ਅਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਭਜੋਤ ਸਿੰਘ ਰਾਜੂ ਕਾਲੜਾ, ਜਤਿੰਦਰ ਸਿੰਘ ਬੌਬੀ, ਮਨਜਿੰਦਰ ਸਿੰਘ ਚਾਵਲਾ, ਕੰਵਲਜੀਤ ਸਿੰਘ ਚੁੱਘ, ਮਨੋਜ ਕੁਮਾਰ, ਹਰਮੀਤ ਸਿੰਘ ਡੰਗ, ਰਾਜ ਕੁਮਾਰ ਦੂਆ, ਦਲੀਪ ਸਿੰਘ ਖੁਰਾਣਾ, ਪ੍ਰਿਤਪਾਲ ਸਿੰਘ ਡੰਗ, ਗੁਰਪ੍ਰੀਤ ਸਿੰਘ ਚੁੱਘ, ਸੋਨੀ ਡੰਗ ਅਤੇ ਤਰਨਦੀਪ ਸਿੰਘ ਅਰੋੜਾ ਵੀ ਹਾਜ਼ਰ ਸਨ।

Advertisement

Advertisement
Advertisement