ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਗ੍ਰਿਫ਼ਤਾਰ
08:21 AM Jan 02, 2025 IST
ਪੱਤਰ ਪ੍ਰੇਰਕ
ਜਲੰਧਰ, 1 ਜਨਵਰੀ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਝਪਟਮਾਰੀ ਤੇ ਡਕੈਤੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਬਾਲਟਨ ਪਾਰਕ ਨੇੜੇ ਰੁਟੀਨ ਗਸ਼ਤ ਦੌਰਾਨ ਅਪਰਾਧ ਸ਼ਾਖਾ ਦੀ ਟੀਮ ਨੇ ਸ਼ੱਕੀ ਵਿਅਕਤੀਆਂ ਨੂੰ ਲਿਜਾ ਰਹੇ ਦੋ ਬਿਨਾਂ ਨੰਬਰੀ ਐਕਟਿਵਾ ਸਕੂਟਰਾਂ ਨੂੰ ਰੋਕਿਆ। ਤਲਾਸ਼ੀ ਲੈਣ ’ਤੇ ਇਨ੍ਹਾਂ ਕੋਲੋਂ ਚਾਰ ਮੋਬਾਈਲ ਫ਼ੋਨ, ਲੈਪਟਾਪ ਅਤੇ ਦੋ ਸਕੂਟਰਾਂ ਸਮੇਤ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੁਨੀਸ਼ ਕੁਮਾਰ ਉਰਫ਼ ਮੋਨੂੰ, ਅਜੇ ਕੁਮਾਰ, ਰਵੀ ਕੁਮਾਰ ਉਰਫ਼ ਰਵੀ ਅਤੇ ਨਿਤੀਸ਼ ਕੁਮਾਰ ਉਰਫ਼ ਨਿਤੀਸ਼ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਰਵੀ ਕੁਮਾਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਰਿਹਾ ਹੈ ਜਿਸ ਖ਼ਿਲਾਫ਼ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਥਾਣਾ ਡਿਵੀਜ਼ਨ ਨੰਬਰ 1 ਵਿੱਚ ਬੀਐਨਐਸ ਐਕਟ ਦੀ ਧਾਰਾ 303(2), 317(2), ਅਤੇ 3(5) ਦੇ ਤਹਿਤ ਦਰਜ ਕੀਤਾ ਗਿਆ ਹੈ।
Advertisement
Advertisement
Advertisement