ਲੁੱਟ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
04:55 AM Apr 16, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਖੰਨਾ, 15 ਅਪਰੈਲ
ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਡਾ. ਜੋਤੀ ਯਾਦਵ ਨੇ ਦੱਸਿਆ ਕਿ ਪੁਲੀਸ ਵੱਲੋਂ ਪਿਛਲੇ ਦਿਨੀਂ ਪਿੰਡ ਦਿਆਲਪੁਰਾ ਨੇੜੇ ਸਮਰਾਲਾ ਕੋਲ ਸੁਮਨ ਮੰਡਲ ਤੋਂ ਮੋਟਰਸਾਈਕਲ ਖੋਹ ਕੇ ਫਰਾਰ ਹੋਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਵਾਸੀ ਮੁਸ਼ਕਾਬਾਦ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਕਰਨਵੀਰ ਸਿੰਘ ਵਾਸੀ ਪਿੰਡ ਅਰਨੋਲੀ (ਰੋਪੜ) ਵਜੋਂ ਹੋਈ ਹੈ। ਐੱਸਐੱਸਪੀ ਅਨੁਸਾਰ ਜਦੋਂ ਦੋਵੇਂ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਥਾਣੇਦਾਰ ਪਵਿੱਤਰ ਸਿੰਘ ਨਾਲ ਹੱਥੋਪਾਈ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਭਾਵੇਂ ਥਾਣੇਦਾਰ ਜ਼ਖ਼ਮੀ ਵੀ ਹੋਇਆ ਪਰ ਪੁਲੀਸ ਦੀ ਦਲੇਰੀ ਨਾਲ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਪਾਸੋਂ ਦੇਸੀ ਪਿਸਤੌਲ, ਤਿੰਨ ਕਾਰਤੂਸ ਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਕਥਿਤ ਦੋਸ਼ੀਆਂ ਵਿਰੁੱਧ ਧਾਰਾ ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Advertisement
Advertisement