ਲੁੱਟ-ਖੋਹ ਕਰਨ ਵਾਲਾ ਗਰੋਹ ਕਾਬੂ
05:30 AM Jan 13, 2025 IST
Advertisement
ਪੱਤਰ ਪ੍ਰੇਰਕ
Advertisement
ਜਲੰਧਰ, 12 ਜਨਵਰੀ
ਪੁਲੀਸ ਨੇ ਲੁੱਟ-ਖੋਹ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਲੁੱਟ-ਖੋਹ ਕਰਨ ਵਾਲਾ ਇੱਕ ਗਰੋਹ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਲੈਦਰ ਕੰਪਲੈਕਸ ਦੇ ਨੇੜੇ ਪੁਲੀਸ ਟੀਮ ਤਾਇਨਾਤ ਕੀਤੀ ਗਈ ਸੀ, ਜਿੱਥੇ ਉਨ੍ਹਾਂ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਙ ਚੋਰੀ ਕੀਤੇ ਮੋਬਾਈਲ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਸੋਨੂੰ ਭਲਵਾਨ ਵਾਸੀ ਰਾਜ ਨਗਰ ਜਲੰਧਰ, ਦੀਪਲ ਉਰਫ਼ ਦੀਪੂ ਸ਼ਿਵ ਨਗਰ, ਨਵੀਨ ਉਰਫ਼ ਗੇਂਦੂ ਅਤੇ ਪਰਮਜੀਤ ਸਿੰਘ ਉਰਫ ਲੱਕੀ ਵਾਸੀਆਨ ਸੰਗਤ ਨਗਰ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀ ਦੇ ਨੌਂ ਮੋਬਾਈਲ, ਦੋ ਲੈਪਟਾਪ ਅਤੇ ਦੋ ਖੰਜਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement