ਲੁਟੇਰਾ ਗਰੋਹ ਦੇ ਪੰਜ ਮੈਂਬਰ ਕਾਬੂ
05:14 AM Apr 01, 2025 IST
ਪੱਤਰ ਪ੍ਰੇਰਕ
ਤਪਾ ਮੰਡੀ, 31 ਮਾਰਚ
ਪੁਲੀਸ ਨੇ ਲੁੱਟ-ਖੋਹ ਕਰਨ ਵਾਲੇ ਪੰਜ ਮੈਂਬਰੀ ਗਰੋਹ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਡੀਐੱਸਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਧੌਲਾ ਡਰੇਨ ਲਾਗੇ ਪੁਲੀਸ ਨੂੰ ਝਾੜੀਆਂ ਕੋਲ 5 ਨੌਜਵਾਨ ਬੈਠੇ ਦਿਖਾਈ ਦਿੱਤੇ, ਜਿਨ੍ਹਾਂ ਕੋਲ ਮਾਰੂ ਹਥਿਆਰ ਸਨ। ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰਕੇ 1 ਪਿਸਤੌਲ, 2 ਕਾਰਤੂਸ, 1 ਏਅਰ ਗੰਨ, ਕਿਰਪਾਨ ਤੇ ਖੰਡਾ ਆਦਿ ਬਰਾਮਦ ਕੀਤਾ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਗੋਰਾ ਸਿੰਘ ਉਰਫ ਰੌਕੀ, ਜੁਲਫਕਾਰ ਅਲੀ ਉਰਫ ਸਨੀ, ਜਸਵਿੰਦਰ ਸਿੰਘ ਉਰਫ ਜੱਸੀ, ਸਤਨਾਮ ਸਿੰਘ ਉਰਫ ਸੱਤੀ ਅਤੇ ਜਗਸੀਰ ਸਿੰਘ ਉਰਫ ਜੱਗਾ ਵਾਸੀਆਨ ਰੂੜੇਕੇ ਕਲਾਂ ਵਜੋਂ ਹੋਈ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਰਿਮਾਂਡ ਹਾਸਲ ਕਰ ਕੇ ਪੁੱਛ-ਪੜਤਾਲ ਕੀਤੀ ਜਾਵੇਗੀ।
Advertisement
Advertisement