ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ
05:41 AM Apr 02, 2025 IST
ਨਿੱਜੀ ਪੱਤਰ ਪ੍ਰੇਰਕ
ਤਪਾ ਮੰਡੀ, 1 ਅਪਰੈਲ
ਪੁਲੀਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਨੂੰ ਹਥਿਆਰਾਂ ਸਣੇ ਕਾਬੂ ਕੀਤਾ ਹੈ। ਡੀਐੱਸਪੀ ਤਪਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰੂੜੇਕੇ ਕਲਾਂ ਦੇ ਐੱਸਐੱਚਓ ਗੁਰਮੇਲ ਸਿੰਘ ਦੀ ਅਗਵਾਈ ਹੇਠ ਲੁੱਟ-ਖੋਹ ਕਰਨ ਵਾਲਾ ਪੰਜ ਮੈਂਬਰੀ ਗਰੋਹ ਅਸਲੇ ਸਮੇਤ ਕਾਬੂ ਕੀਤਾ ਹੈ ਜਿਸ ਦਾ ਮੁੱਖ ਸਰਗਨਾ ਜਗਸੀਰ ਸਿੰਘ ਜੱਗਾ ਹੈ। ਇਹ ਗਰੋਹ ਇਲਾਕੇ ਅੰਦਰ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਵਪਾਰੀਆਂ ਨੂੰ ਲੁੱਟਣ ਦਾ ਸ਼ਿਕਾਰ ਬਣਾਉਂਦਾ ਸੀ।
ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ 32 ਬੋਰ ਦਾ ਇੱਕ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ 32 ਬੋਰ, ਇੱਕ ਏਅਰ ਗੰਨ, ਕਿਰਪਾਨ, ਇੱਕ ਲੋਹੇ ਦੀ ਸਾਈਕਲ ਜੜੀ ਹੋਈ ਗਰਾਰੀ ਬਰਾਮਦ ਕੀਤੀ ਹੈ। ਡੀਐੱਸਪੀ ਕਿਹਾ ਕਿ ਪੰਜ ਮੈਂਬਰੀ ਗਰੋਹ ਦੇ ਰਿਮਾਂਡ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
Advertisement
Advertisement