ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟ-ਖੋਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

04:59 AM Apr 30, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਗੁਰਾਇਆ, 29 ਅਪਰੈਲ
ਪੁਲੀਸ ਨੇ ਲੁੱਟ-ਖੋਹ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 105 ਨਸ਼ੀਲੀਆਂ ਗੋਲੀਆਂ, 2 ਚੋਰੀ ਦੇ ਮੋਟਰਸਾਈਕਲ ਅਤੇ 10 ਮੋਬਾਈਲ ਬਰਾਮਦ ਕੀਤੇ ਹਨ। ਇੰਸਪੈਕਟਰ ਸਿਕੰਦਰ ਸਿੰਘ ਵਿਰਕ ਐੱਸ.ਐੱਚ.ਓ. ਅਤੇ ਏਐੱਸਆਈ ਸੁਰਿੰਦਰ ਮੋਹਨ ਨੇ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਡੱਲੇਵਾਲ ਪੁਲ ਹੇਠਾਂ ਤੋਂ ਰਣਦੀਪ ਸਿੰਘ ਵਾਸੀ ਪਿੰਡ ਰੁੜਕਾ ਖ਼ੁਰਦ, ਹਾਲ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਗੁਰਾਇਆ ਅਤੇ ਅਜੈ ਕੁਮਾਰ ਵਾਸੀ ਮੁਹੱਲਾ ਰਾਮਗੜ੍ਹੀਆ ਗੁਰਾਇਆ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚੋਂ ਪੁਲੀਸ ਰਿਮਾਂਡ ਲਿਆ ਤਾਂ ਉਕਤ ਕੋਲੋਂ ਇੱਕ ਮੋਟਰਸਾਈਕਲ ਹੋਰ, 10 ਮੋਬਾਈਲ ਅਤੇ 105 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂਂ ਗਈਆਂ। ਉਨ੍ਹਾਂ ਨੇ ਚੋਰੀ ਤੇ ਲੁੱਟ-ਖੋਹ ਦੀਆਂ 13 ਵਾਰਦਾਤਾਂ ਮੰਨੀਆ ਹਨ।

Advertisement
Advertisement