ਲੇਖਕ ਵਰਿਆਮ ਸਿੰਘ ਸੰਧੂ ਦਾ ਸਨਮਾਨ
05:49 AM Apr 17, 2025 IST
ਪਟਿਆਲਾ: ਕੈਨੇਡਾ ਵੱਸਦੇ ਪੰਜਾਬੀ ਲੇਖਕ ਵਰਿਆਮ ਸਿੰਘ ਸੰਧੂ ਦਾ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਵਿਭਾਗ ਦੇ ਅਧਿਕਾਰੀਆਂ ਨੇ ਸੰਧੂ ਦਾ ਸਵਾਗਤ ਕੀਤਾ। ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਵਰਿਆਮ ਸਿੰਘ ਸੰਧੂ ਨੇ ਕਹਾਣੀ, ਕਵਿਤਾ, ਸਫ਼ਰਨਾਮਾ, ਜੀਵਨੀ, ਸੰਪਾਦਨ ਅਤੇ ਆਲੋਚਨਾ ਦੇ ਖੇਤਰ ’ਚ ਵਡਮੁੱਲੀਆਂ ਰਚਨਾਵਾਂ ਸਿਰਜੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਹਮੇਸ਼ਾ ਹੀ ਪੰਜਾਬੀ ਸਾਹਿਤ ਦਾ ਅਨਮੋਲ ਸਰਮਾਇਆ ਮੰਨੇ ਜਾਂਦੇ ਲੇਖਕਾਂ ’ਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਵਿਭਾਗ ਵੱਲੋਂ ਡਾ. ਜਸਵੰਤ ਸਿੰਘ ਜ਼ਫ਼ਰ ਨੇ ਸੰਧੂ ਨੂੰ ਵਿਭਾਗੀ ਸ਼ਾਲ ਅਤੇ ਉਨ੍ਹਾਂ ਦੇ ਪਿੰਡ ਦੀ ਸਰਵੇ ਪੁਸਤਕ ‘ਸੁਰ ਸਿੰਘ’ ਭੇਟ ਕਰਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement