ਲੇਖ ਮੁਕਾਬਲੇ ਵਿੱਚ ਰਾਜਵਿੰਦਰ ਅੱਵਲ
05:51 AM Mar 28, 2025 IST
ਸੁਨਾਮ ਊਧਮ ਸਿੰਘ ਵਾਲਾ: ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਗਗਨਦੀਪ ਸਿੰਘ ਦੀ ਦੇਖ-ਰੇਖ ਵਿੱਚ ਵਿਦਿਆਰਥੀਆਂ ਦੇ ਟੀਬੀ ਸਬੰਧੀ ਸੁਚੇਤਤਾ ਵਿਸ਼ੇ ’ਤੇ ਲੇਖ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿੱਚ ਰੋਗ ਮੁਕਤ ਰਹਿਣ ਲਈ ਸਰੀਰਕ ਸਫ਼ਾਈ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਹੋਏ ਲੇਖ ਮੁਕਾਬਲੇ ਵਿੱਚ ਰਾਜਵਿੰਦਰ ਨੇ ਪਹਿਲਾ, ਸੀਮਾ ਖਾਨ ਨੇ ਦੂਜਾ, ਪਾਇਲ ਤੇ ਮਨਦੀਪ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement