ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਲਈ ਮਹੱਤਵਪੂਰਨ: ਜਗਤਾਰ ਸਿੰਘ
05:51 AM Jun 03, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੂਨ
ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਜਗਤਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਿਆਂਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਲਈ ਮਹੱਤਵਪੂਰਨ ਵਿੱਤੀ ਲਾਭਾਂ ਨੂੰ ਯਕੀਨੀ ਬਣਾਉਂਦੀ ਹੈ। ਇਸ ਦੇ ਨਾਲ ਹੀ ਇਹ ਪਿਛਲੀਆਂ ਸਰਕਾਰਾਂ ਦੌਰਾਨ ਰਾਜ ਵਿੱਚ ਭੂ-ਮਾਫੀਆ ਗਤੀਵਿਧੀਆਂ ’ਤੇ ਰੋਕ ਲਗਾਉਂਦੀ ਹੈ। ਨਵੀਂ ਸਕੀਮ ਤਹਿਤ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਇਕ ਏਕੜ ਜ਼ਮੀਨ ਬਦਲੇ 1,000 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ 200 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਮਿਲੇਗਾ। ਉਨ੍ਹਾਂ ਕਿਹਾ ਕਿ ਨਵੀਂ ਪਾਲਿਸੀ ਅਨੁਸਾਰ ਕਿਸਾਨਾਂ ਨੂੰ ਇਕ ਏਕੜ ਜ਼ਮੀਨ ਦੇ ਬਦਲੇ 4 ਕਰੋੜ ਰੁਪਏ ਦੇ ਕਰੀਬ ਦਾ ਵਿੱਤੀ ਲਾਭ ਮਿਲੇਗਾ, ਜੋ ਕਿ ਬਾਜ਼ਾਰ ਕੀਮਤ ਤੋਂ ਚਾਰ ਗੁਣਾ ਵੱਧ ਹੈ।
Advertisement
Advertisement