ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੈਂਪ
05:25 AM May 22, 2025 IST
ਪੱਤਰ ਪ੍ਰੇਰਕ
ਕੁਰਾਲੀ, 21 ਮਈ
ਲੋਕਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਸਥਾਨਕ ਨਗਰ ਕੌਂਸਲ ਦੇ ਕਮਿਊਨਿਟੀ ਸੈਂਟਰ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਕੈਂਪ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ, ਕੌਂਸਲਰ ਬਹਾਦਰ ਸਿੰਘ ਓਕੇ, ਕੌਂਸਲਰ ਨੰਦੀਪਾਲ ਬਾਂਸਲ, ਬਲਾਕ ਪ੍ਰਧਾਨ ਨਵਦੀਪ ਸਿੰਘ ਸੈਣੀ, ਡਾ. ਅਸ਼ਵਨੀ ਕੁਮਾਰ, ਅਮਿੱਤ ਖੁੱਲਰ ਅਤੇ ਪਰਦੀਪ ਰੂੜਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ੍ਰੀ ਰਾਣਾ ਅਤੇ ਸ੍ਰੀ ਓਕੇ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
Advertisement
Advertisement