ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਈ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਸੁਨਾਮ ਅਧੀਨ ਆਉਂਦੇ ਲੌਂਗੋਵਾਲ ਨੇੜਲੇ ਪਿੰਡ ਤੋਗਾਵਾਲ, ਦਿਆਲਗੜ੍ਹ ਅਤੇ ਢੱਡਰੀਆਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਬੀਡੀਪੀਓ ਗੁਰਦਰਸ਼ਨ ਸਿੰਘ ਸੰਗਰੂਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਉੱਜਵਲ ਭਵਿੱਖ ਲਈ ਪ੍ਰੇਰਿਤ ਕਰਨਾ ਹੈ। ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਲਈ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਸੁਰਜੀਤ ਸਿੰਘ ਸਰਪੰਚ ਤੋਗਾਵਾਲ, ਪ੍ਰਿਤਪਾਲ ਸਿੰਘ ਸਰਪੰਚ ਦਿਆਲਗੜ੍ਹ, ਜਗਤਾਰ ਸਿੰਘ ਸਰਪੰਚ ਢੱਡਰੀਆਂ, ਨਾਜਰ ਸਿੰਘ ਤੋਗਾਵਾਲ, ਅਮਨਦੀਪ ਸਿੰਘ ਤੋਗਾਵਾਲ, ਗੁਰਸੇਵਕ ਸਿੰਘ ਤੋਗਾਵਾਲ, ਮਨਪ੍ਰੀਤ ਬਾਂਸਲ, ਮੁਖਤਿਆਰ ਸਿੰਘ ਦਿਆਲਗੜ੍ਹ, ਸੁੱਖ ਸਰਪੰਚ ਸਾਹੋਕੇ, ਰਣਜੀਤ ਸਿੰਘ ਦਿਆਲਗੜ੍ਹ, ਭਗਵੰਤ ਸਿੰਘ ਦਿਆਲਗੜ੍ਹ, ਗੁਰਪ੍ਰੀਤ ਸਿੰਘ ਗੋਪੀ, ਦਵਿੰਦਰ ਸਿੰਘ ਢਡਰੀਆਂ, ਮਨਜੀਤ ਸਿੰਘ ਢਡਰੀਆਂ, ਮਨਿੰਦਰ ਸਿੰਘ ਸਰਪੰਚ, ਮਨੀ ਸਾਰੋਂ, ਅੰਮ੍ਰਿਤਪਾਲ ਸਿੰਘ ਲੌਂਗੋਵਾਲ, ਬਲਵੰਤ ਸਿੰਘ ਐੱਸਐੱਚਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਤੇ ਲੋਕ ਹਾਜ਼ਰ ਸਨ।