ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ
05:50 AM May 19, 2025 IST
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹਲਕਾ ਲਹਿਰਾਗਾਗਾ ,ਪਿੰਡਾਂ ਅਲੀਸ਼ੇਰ, ਕਾਲੀਆਂ, ਰਾਮਪੁਰਾ ਜਵਾਹਰ ਵਾਲਾ, ਗੋਬਿੰਦਪੁਰਾ ਜਵਾਹਰ ਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ।
Advertisement
Advertisement
Advertisement