ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਮੋਬਾਈਲ ਮੈਡੀਕਲ ਬੱਸ ਸੇਵਾ: ਸਿਵਲ ਸਰਜਨ

04:38 AM May 15, 2025 IST
featuredImage featuredImage
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 14 ਮਈ

ਸਿਵਲ ਸਰਜਨ ਡਾ. ਸੰਜੈ ਕਾਮਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੋਬਾਈਲ ਮੈਡੀਕਲ ਬੱਸ ਚਲਾਈ ਜਾ ਰਹੀ ਹੈ ਜਿਸ ’ਤੇ ਤਾਇਨਾਤ ਸਟਾਫ ਵੱਲੋਂ ਪਿੰਡਾਂ ਦੇ ਦੌਰੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਸੁਵਿਧਾ ਰਾਹੀਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਈਸੀਜੀ, ਲੈਬ ਟੈਸਟ ਆਦਿ ਵੀ ਮੌਕੇ ’ਤੇ ਮੁਫ਼ਤ ਕੀਤੇ ਜਾਂਦੇ ਹਨ।

Advertisement

ਇਸ ਮੈਡੀਕਲ ਬੱਸ ਰਾਹੀਂ ਲੋੜਵੰਦਾਂ ਤੱਕ ਪਹੁੰਚ ਕਰ ਕੇ ਸਿਹਤ ਸੇਵਾਵਾਂ ਦੇਣ ਨਾਲ ਜ਼ਿਲ੍ਹੇ ਦੇ ਦੂਰ-ਦੂਰਾਜ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਬਜ਼ੁਰਗ, ਦਿਵਿਆਂਗ, ਬੱਚੇ ਅਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਹਸਪਤਾਲ ਤੱਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਨੂੰ ਦਵਾਈ ਪਹੁੰਚਾਉਣ ਲਈ ਇਹ ਬੱਸ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਮੈਡੀਕਲ ਬੱਸ ਸੇਵਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਮੋਬਾਈਲ ਮੈਡੀਕਲ ਯੂਨਿਟ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡ ਮਹਿਸਮਪੁਰ ’ਚ 15 ਮਈ, ਸੰਤੋਖਪੁਰਾ ਵਿੱਚ 16 ਮਈ, ਜੌਲੀਆਂ ’ਚ 17, ਬਾਲਦ ਖੁਰਦ ’ਚ 19, ਬਲਿਆਲ ’ਚ 20, ਨਰੈਣਗੜ੍ਹ ਵਿੱਚ 21, ਗਹਿਲਾਂ ਵਿੱਚ 22, ਖੇੜੀ ਚੰਦਵਾਂ ਵਿੱਚ 23, ਰੇਤਗੜ੍ਹ ਵਿੱਚ 24, ਫਤਹਿਗੜ੍ਹ ਭਾਦਸੋਂ ’ਚ 26, ਦਿਆਲਗੜ੍ਹ ’ਚ 27, ਕਪਿਆਲ 28, ਬਿਰਧ ਆਸ਼ਰਮ ਮਸਤੂਆਣਾ ਸਾਹਿਬ ਬਹਾਦਰਪੁਰ ਵਿੱਚ 29 ਅਤੇ ਹਰਦਿੱਤਪੁਰਾ ਵਿੱਚ 31 ਮਈ ਨੂੰ ਜਾ ਕੇ ਉੱਥੋਂ ਦੇ ਵਸਨੀਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

 

 

Advertisement