ਲੋਕ ਅਕਾਲੀ ਸਰਕਾਰ ਵੇਲੇ ਹੋਏ ਕੰਮਾਂ ਨੂੰ ਯਾਦ ਕਰਦੇ ਹਨ: ਗਾਬੜੀਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ 13 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਇੱਕ ਦਰਜਨ ਤੋਂ ਵੱਧ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚ ਇਲਾਕਾ ਨਿਵਾਸੀਆਂ ਨੇ ਐਡਵੋਕੇਟ ਘੁੰਮਣ ਨੂੰ ਵੋਟਾਂ ਪਾ ਕੇ ਵੱਡੇ ਫ਼ਰਕ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਵੱਲੋਂ ਰਜਿੰਦਰ ਸਿੰਘ ਬੇਦੀ ਅਤੇ ਰਵਿੰਦਰ ਸਿੰਘ ਬੇਦੀ ਦੇ ਗ੍ਰਹਿ ਵਿੱਖੇ ਭਰਵੀਂ ਮੀਟਿੰਗ ਕਰਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ , ਸਾਬਕਾ ਵਿਧਾਇਕ ਕਮਲਜੀਤ ਸਿੰਘ ਰੋਜੀ ਬਰਕੰਦੀ ਅਤੇ ਸਾਬਕਾ ਚੇਅਰਮੈਨ ਬਾਬਾ ਅਜੀਤ ਸਿੰਘ ਸ਼ਾਮਲ ਹੋਏ।
ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਜੋ ਕੰਮ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕੀਤੇ ਹਨ ਉਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਹੁਣ ਸਹੀ ਮੌਕਾ ਹੈ ਕਿ ਹਲਕਾ ਪੱਛਮੀ ਦੇ ਵੋਟਰ ਐਡਵੋਕੇਟ ਘੁੰਮਣ ਨੂੰ ਕਾਮਯਾਬ ਕਰਨ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ , ਰੋਜੀ ਬਰਕੰਦੀ ਅਤੇ ਬਾਬਾ ਅਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਪੰਜਾਬ ਵਿੱਚ ਵਿਕਾਸ ਦੀ ਬਾਨੀ ਹੈ। ਹੁਣ ਸਮਾਂ ਆ ਗਿਆ ਹੈ ਕਿ ਝੂਠੇ ਲਾਰਿਆ ਵਾਲੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਕੇ ਅਕਾਲੀ ਦਲ ਨੂੰ ਜਿਤਾਇਆ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਇੱਕ ਵਾਰ ਫੇਰ ਵਿਕਾਸ ਅਤੇ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ। ਇਸਤੋਂ ਪਹਿਲਾਂ ਪੂਰਨ ਸਿੰਘ ਬੇਦੀ ਨੇ ਸਭ ਦਾ ਸਵਾਗਤ ਕੀਤਾ ਜਦਕਿ ਰਵਿੰਦਰ ਸਿੰਘ ਬੇਦੀ ਨੇ ਵਿਸ਼ਵਾਸ ਦਿਵਾਇਆ ਕਿ ਇਸ ਹਲਕੇ ਦੀ ਇੱਕ ਇੱਕ ਵੋਟ ਤੱਕੜੀ ਨੂੰ ਪਵੇਗੀ। ਮੀਟਿੰਗ ਵਿੱਚ ਨਰਿੰਦਰਪਾਲ ਸਿੰਘ ਮੱਕੜ, ਐਡਵੋਕੇਟ ਗਗਨਪ੍ਰੀਤ ਸਿੰਘ, ਜਗਜੀਤ ਸਿੰਘ ਟਵਿੰਕਲ, ਮਨਮੋਹਣ ਸਿੰਘ ਮਨੀ, ਭਾਗ ਸਿੰਘ, ਭੁਪਿੰਦਰ ਸਿੰਘ ਮਿੰਕੂ, ਹਰਜਿੰਦਰ ਸਿੰਘ, ਸਿਮਰਨ ਸਿੰਘ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ ਨਾਗੀ, ਬਲਜਿੰਦਰ ਸਿੰਘ ਮਠਾੜੂ, ਰਣਜੀਤ ਸਿੰਘ ਬੱਗਾ ਅਤੇ ਮਨਜੀਤ ਸਿੰਘ ਠੇਕੇਦਾਰ ਵੀ ਹਾਜ਼ਰ ਸਨ।