ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਅਦਾਲਤ ਵੱਲੋਂ ਚਾਰ ਕੈਦੀ ਰਿਹਾਅ

01:51 PM Apr 04, 2025 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਅਪਰੈਲ
ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਲੋਕ ਅਦਾਲਤ ਲਾਈ ਗਈ। ਇਸ ਜੇਲ੍ਹ ਲੋਕ ਅਦਾਲਤ ਵਿੱਚ ਕੁੱਲ 10 ਕੇਸ ਰੱਖੇ ਗਏ ਸਨ, ਜਿਨ੍ਹਾਂ ਵਿੱਚ ਚਾਰ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਚਾਰ ਕੈਦੀਆਂ ਨੂੰ ਰਿਹਾਅ ਕੀਤਾ ਗਿਆ।
ਚੀਫ਼ ਜੁਡੀਸ਼ਲ ਮੈਜਿਸਟਰੇਟ ਪ੍ਰਵੇਸ਼ ਸਿੰਗਲਾ ਨੇ ਦੱਸਿਆ ਕਿ ਜੇਲ੍ਹ ਲੋਕ ਅਦਾਲਤ ਹਰ ਮਹੀਨੇ ਦੋ ਵਾਰ ਲਗਾਈ ਜਾਂਦੀ ਹੈ, ਜਿਸ ਵਿੱਚ ਛੋਟੇ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਰਿਹਾਅ ਕੀਤਾ ਜਾਂਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਵੇਸ਼ ਸਿੰਗਲਾ ਨੇ ਵੀ ਜੇਲ੍ਹ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਯੋਜਨਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਸਹਾਇਕ ਐਲਏਡੀਸੀ ਦਵਿੰਦਰ ਕੌਰ ਨੇ ਕੈਦੀਆਂ ਨੂੰ ਕਾਨੂੰਨੀ ਜਾਣਕਾਰੀ ਦਿੱਤੀ।

Advertisement

Advertisement