ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਅਫ਼ਵਾਹਾਂ ’ਤੇ ਧਿਆਨ ਨਾ ਦੇਣ: ਐੱਸਐੱਸਪੀ ਯਾਦਵ

05:30 AM May 11, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਮਈ
ਇਥੋਂ ਦੇ ਪੁਲੀਸ ਪ੍ਰਸਾਸ਼ਨ ਨੇ ਜਨਹਿੱਤ ਸੰਦੇਸ਼ ਜਾਰੀ ਕਰਦਿਆਂ ਇਲਾਕੇ ਦੇ ਲੋਕਾਂ ਨੂੰ ਸੰਜਮ, ਚੌਕਸੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਮੌਕੇ ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਜੋਤੀ ਯਾਦਵ ਤੇ ਐੱਸਡੀਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਅੱਜ 10 ਮਈ ਤੋਂ ਹੁਕਮ ਜਾਰੀ ਕੀਤੇ ਕਿ ਖੰਨਾ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਮਾਲ, ਰੈਸਟੋਰੈਂਟ ਜਾਂ ਕੋਈ ਵੀ ਹੋਰ ਕਾਰੋਬਾਰ ਸ਼ਾਮ 7 ਵਜੇ ਤੋਂ ਬਾਅਦ ਬੰਦ ਹੋਣੇ ਚਾਹੀਦੇ ਹਨ। ਪ੍ਰਸਾਸ਼ਨ ਵੱਲੋਂ ਅਗਲੇ ਹੁਕਮਾਂ ਤੱਕ ਕੋਈ ਵੀ ਸੰਸਥਾ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਨਹੀਂ ਖੁੱਲੇਗੀ।

Advertisement

ਸ਼ਹਿਰ ਵਾਸੀ ਸਾਇਰਨ ਵੱਲ ਧਿਆਨ ਦੇਣ ਅਤੇ ਇਸ ਦੀ ਆਵਾਜ਼ ਸੁਣਾਈ ਦੇਣ ਤੇ ਤੁਰੰਤ ਬਲੈਕ ਆਊਟ ਹੋ ਜਾਵੇਗਾ। ਜਿਸ ਦਾ ਮਤਲਬ ਹੈ ਕਿ ਘਰਾਂ, ਦੁਕਾਨਾਂ ਦੀਆਂ ਹਰ ਤਰ੍ਹਾਂ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਅਫਵਾਹ ’ਤੇ ਘਬਰਾਉਣ ਦੀ ਲੋੜ ਨਹੀਂ ਹੈ ਪੁਲੀਸ ਤੇ ਸਿਵਲ ਪ੍ਰਸ਼ਾਸਨ 24 ਘੰਟੇ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈ ਜਾ ਰਹੀ ਗਲਤ ਜਾਣਕਾਰੀ ’ਤੇ ਧਿਆਨ ਨਾ ਦੇ ਕੇ ਸਿਰਫ਼ ਸਰਕਾਰੀ ਤੇ ਅਧਿਕਾਰਤ ਸ੍ਰੋਤਾਂ ਤੋਂ ਜਾਰੀ ਜਾਣਕਾਰੀ ਤੇ ਭਰੋਸਾ ਕੀਤਾ ਜਾਵੇ। ਡਾ. ਯਾਦਵ ਨੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਜਾਂ ਸ਼ੱਕੀ ਗਤੀਵਿਧੀ ਤੇ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਦੋ ਹੈਲਪਲਾਈਨ ਨੰਬਰ 01722741803, 01722749901 ਜਾਰੀ ਕੀਤੇ ਗਏ ਹਨ। ਇਹ ਦੋਵੇਂ ਨੰਬਰ 24 ਘੰਟੇ ਕਿਰਿਆਸ਼ੀਲ ਹਨ ਅਤੇ ਸੰਕਟ ਦੀ ਸਥਿਤੀ ਵਿਚ ਤੁਰੰਤ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਸਮਾਜ ਵਿਰੋਧੀ ਅਨਸਰਾਂ ਦੀਆਂ ਕਿਸੇ ਵੀ ਗਤੀਵਿਧੀਆਂ ਬਾਰੇ ਤੁਰੰਤ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

Advertisement
Advertisement