ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ ਮਗਰੋਂ ਭਾਜਪਾ ਪਿੱਛੇ ਪੈਣਗੀਆਂ ਕੇਂਦਰੀ ਏਜੰਸੀਆਂ: ਮਮਤਾ

08:01 AM Nov 24, 2023 IST

ਕੋਲਕਾਤਾ, 23 ਨਵੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਕਿ ਜੋ ਕੇਂਦਰੀ ਏਜੰਸੀਆਂ ਅੱਜ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ ਉਹ 2024 ਦੀਆਂ ਲੋਕ ਸਭਾ ਚੋਣਾਂ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਪਿੱਛੇ ਪੈਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਤਿੰਨ ਮਹੀਨੇ ਹੋਰ ਚੱਲੇਗੀ।
ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਮਮਤਾ ਨੇ ਪਾਰਟੀ ਕਾਰਕੁਨਾਂ ਨੂੰ ਕਿਹਾ ਕਿ ਪਾਰਟੀ ਖੇਡਾਂ ਦੇ ਵੀ ਭਗਵਾਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇੱਥੇ ਨੇਤਾਜੀ ਇਨਡੋਰ ਸਟੇਡੀਅਮ ’ਚ ਟੀਐੱਮਸੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਕੱਢਣ ਦੀ ਯੋਜਨਾ ਬਣਾਈ ਜਾ ਰਹੀ ਹੈ ਪਰ ਇਸ ਕਦਮ ਨਾਲ ਅਖੀਰ ਮੋਇਤਰਾ ਨੂੰ ਚੋਣਾਂ ਤੋਂ ਪਹਿਲਾਂ ਮਦਦ ਹੀ ਮਿਲੇਗੀ। ਉਨ੍ਹਾਂ ਕਿਹਾ, ‘ਹੁਣ ਉਹ ਮਹੂਆ ਨੂੰ (ਸੰਸਦ ਤੋਂ) ਕੱਢਣ ਦੀ ਯੋਜਨਾ ਬਣਾ ਰਹੇ ਹਨ। ਇਸ ਨਾਲ ਉਸ ਨੂੰ ਲੋਕਾਂ ਦੀ ਹੋਰ ਹਮਦਰਦੀ ਮਿਲੇਗੀ। ਜੋ ਕੁਝ ਉਹ ਸੰਸਦ ਦੇ ਅੰਦਰ ਕਹਿੰਦੀ ਸੀ ਹੁਣ ਉਹੀ ਗੱਲਾਂ ਬਾਹਰ ਕਹੇਗੀ। ਕੋਈ ਬੇਵਕੂਫ ਹੀ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਅਜਿਹਾ ਕੁਝ ਕਰੇਗਾ।’ ਬੈਨਰਜੀ ਦਾ ਬਿਆਨ ਮੋਇਤਰਾ ਦੀ ਹਮਾਇਤ ਵਜੋਂ ਦੇਖਿਆ ਜਾ ਰਿਹਾ ਹੈ। -ਪੀਟੀਆਈ

Advertisement

Advertisement