ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਹਰ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਰਹਿਣ: ਡਾ. ਬਲਬੀਰ

06:45 AM May 09, 2025 IST
featuredImage featuredImage
ਸਿਵਲ ਹਸਪਤਾਲ ਦੇ ਨਿਰੀਖਣ ਦੌਰਾਨ ਡਾਕਟਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਮਈ
ਦੇਸ਼ ਭਰ ਵਿਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਸਥਿਤੀ ਨੂੰ ਮੁੱਖ ਰੱਖਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਇਥੋਂ ਦੇ ਸਿਵਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ। ਉਨ੍ਹਾਂ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿੱਥੇ ਜ਼ਿਆਦਾਤਰ ਡਾਕਟਰ ਡਿਊਟੀ ’ਤੇ ਹਾਜ਼ਰ ਪਾਏ ਗਏ। ਐੱਸਐੱਮਓ ਡਾ. ਮਨਿੰਦਰ ਭਸੀਨ ਉਸ ਸਮੇਂ ਅਪਰੇਸ਼ਨ ਥੀਏਟਰ ਵਿਚ ਰੁੱਝੇ ਹੋਏ ਸਨ ਜਿਨ੍ਹਾਂ ਨਾਲ ਮੰਤਰੀ ਨੇ ਫੋਨ ’ਤੇ ਸੰਪਰਕ ਕਰਕੇ ਗੱਲਬਾਤ ਕਰਦਿਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਦੀ ਟੀਮ ਹਰ ਸਮੇਂ ਪੂਰੀ ਚੌਕਸੀ ਨਾਲ ਕੰਮ ਕਰਨ ਅਤੇ ਡਾਕਟਰਾਂ ਨੂੰ 24 ਘੰਟੇ ਆਨ ਕਾਲ ਰਹਿਣ ਦੇ ਹੁਕਮ ਦਿੱਤੇੇ।

Advertisement

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸੂਬੇ ਵਿਚ ਕਿਸੇ ਵੀ ਸਮੇਂ ਮੈਡੀਕਲ ਸੇਵਾਵਾਂ ਦੀ ਲੋੜ ਪੈ ਸਕਦੀ ਹੈ। ਅਜਿਹੀ ਸਥਿਤੀ ਵਿਚ ਕਿਸੇ ਵੀ ਡਾਕਟਰ ਜਾਂ ਮੈਡੀਕਲ ਸਟਾਫ਼ ਨੂੰ ਤੁਰੰਤ ਡਿਊਟੀ ’ਤੇ ਬੁਲਾਇਆ ਜਾ ਸਕਦਾ ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਰਕਾਰ ਵੱਲੋਂ ਦਿੱਤੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਹਿਤ ਅਦਾਰੇ ਭਾਵੇਂ ਸ਼ਹਿਰੀ ਹੋਣ ਜਾਂ ਦਿਹਾਤੀ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ’ਤੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਸਾਡੇ ਡਾਕਟਰ, ਨਰਸਾਂ ਤੇ ਸਿਹਤ ਕਰਮਚਾਰੀ ਪਹਿਲਾਂ ਨਾਲੋਂ ਜ਼ਿਆਦਾ ਚੌਕਸ ਹਨ। ਲੋੜ ਪੈਣ ਤੇ ਵਾਧੂ ਸਾਧਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਇਸ ਦੌਰਾਨ ਸਿਹਤ ਮੰਤਰੀ ਕੋਲ ਲੋਕਾਂ ਨੇ ਹਸਪਤਾਲ ਵਿੱਚ ਪਾਰਕਿੰਗ ਵਿਚ ਠੇਕੇਦਾਰ ਦੇ ਮੁਲਾਜ਼ਮਾਂ ਸਬੰਧੀ ਮੁੱਦਾ ਉਠਾਇਆ। ਇਸ ਸਬੰਧੀ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਡਾਕਟਰ ਇੰਦਰਜੀਤ ਸਿੰਘ ਨੂੰ ਪਾਰਕਿੰਗ ਠੇਕੇਦਾਰ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।

Advertisement
Advertisement